
ਧੂਰੀ ( ਰਣਜੀਤ ਸਿੰਘ ਪੇਧਨੀ ) ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜਮਾਨਤ ਮਿਲਣ ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਰੀਕ ਸਿੰਘ ਸੋਹੀ ਚੇਅਰਮੈਨ ਵੇਰਕਾ ਮਿਲਟ ਪਲਾਂਟ ਸੰਗਰੂਰ, ਆਪ ਆਗੂ ਜਗਸੀਰ ਸਿੰਘ ਜੱਗਾ ਭੋਜੋਵਾਲੀ, ਆਪ ਆਗੂ ਗੁਰਪ੍ਰੀਤ ਸਿੰਘ ਰੰਗੀਆਂ,ਆਪ ਆਗੂ ਅਵਤਾਰ ਸਿੰਘ ਭਸੌੜ, ਆਪ ਆਗੂ ਗੁਰਮੇਲ ਸਿੰਘ ਬੁਰਜਗੌਹਰਾ ਨੇ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਈਡੀ ਦਾ ਸਹਾਰਾ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਤੰਗ ਪਰੇਸ਼ਾਨ ਕਰ ਰਹੀ ਜੋ ਕਿ ਸਰਾਸਰ ਗਲਤ ਹੈ। ਉਹਨਾਂ ਕਿਹਾ ਕਿ ਹਰਿਆਣਾ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਡੇ ਮਾਰਜਨ ਨਾਲ ਜਿੱਤ ਪ੍ਰਾਪਤ ਕਰਕੇ ਕੇਜਰੀਵਾਲ ਦੀ ਅਗਵਾਹੀ ਹੇਠ ਸਰਕਾਰ ਬਣਾਉਣ ਜਾ ਰਹੀ ਹੈ। ਇਸ ਵਾਰ ਹਰਿਆਣਾ ਦੇ ਲੋਕ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੂੰ ਮੂੰਹ ਨਹੀਂ ਲਾਉਣਗੇ।