ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਤੇ ਬੱਸ ਕਿਰਾਏ ‘ਚ ਕੀਤਾ ਵਾਧਾ ਸਰਕਾਰ ਦਾ ਲੋਕ ਵਿਰੋਧੀ ਫ਼ੈਸਲਾ – ਸਲੇਮਪੁਰ, ਭੁੱਲਰ , ਸੇਰਪੁਰ 

ਸੇਰਪੁਰ ( ਰਣਜੀਤ ਸਿੰਘ ਪੇਧਨੀ ) ਆਪ ਸਰਕਾਰ ਵੱਲੋਂ ਸੂਬੇ ਵਿਚ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਵਧਾਉਣਾ ਅਤੇ ਬੱਸ ਕਿਰਾਏ ‘ਚ ਕੀਤਾ ਗਿਆ ਲੋਕ ਵਿਰੋਧੀ ਫੈਸਲਾ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਟਰਾਸਪੋਰਟ ਵਿੰਗ ਪੰਜਾਬ ਦੇ ਪ੍ਰਧਾਨ ਹਰਬੰਸ ਸਿੰਘ ਸਲੇਮਪੁਰ ਮੁਲਾਜ਼ਮ ਵਿੰਗ ਪੰਜਾਬ ਦੇ ਸੂਬਾ ਪ੍ਰਧਾਨ ਵਾਸਬੀਰ ਸਿੰਘ ਭੁੱਲਰ ਅਤੇ ਪਾਰਟੀ ਦੇ ਸੀਨੀਅਰ ਆਗੂ ਮਨਜੀਤ ਸਿੰਘ ਧਾਮੀ ਸੇਰਪੁਰ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਕਾਰਨ ਪੈਟਰੋਲ ਦੀ ਕੀਮਤ ਵਿੱਚ 61 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 92 ਪੈਸੇ ਜਿਸ ਨਾਲ ਸਾਧਾਰਨ ਬੱਸ ਦਾ ਕਿਰਾਇਆ 1.22 ਤੋਂ 1.45 ਰੁਪਏ ‘ਤੇ ਲਗਜ਼ਰੀ ਬੱਸਾਂ ਦਾ ਕਿਰਾਇਆ 2.67 ਤੋਂ 2.90 ਰੁਪਏ ਪ੍ਰਤੀ ਕਿਲੋਮੀਟਰ ਕਰਨ ਨਾਲ ਭਾਰੀ ਵਾਧਾ ਹੋਇਆ ਹੈ। ਉਨਾਂ ਕਿਹਾ ਕਿ ਪਿਛਲੇ ਢਾਈ ਸਾਲਾਂ ਵਿੱਚ ਇਹ ਤੀਜੀ ਵਾਰ ਹੈ ਜਦੋਂ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਤੇਲ ਦੀਆਂ ਕੀਮਤਾ ਅਤੇ ਬੱਸ ਕਿਰਾਏ ਵਿੱਚ ਵਾਧਾ ਕੀਤਾ ਹੈ, ਜਿਸ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਸਰਕਾਰ ਨੂੰ ਪੰਜਾਬ ਦੇ ਲੋਕਾਂ ਉੱਤੇ ਵਾਧੂ ਬੋਝ ਪਾਉਣ ਦੀ ਬਜਾਏ ਪੰਜਾਬ ਸਰਕਾਰ ਵੱਲੋਂ ਵਾਧੂ ਵਾਧੂ ਇਸ਼ਤਿਹਾਰਾਂ ‘ਤੇ ਰੋਕ ਲਗਾ ਕੇ ਇਨਾਂ ‘ਤੇ ਖਰਚ ਕੀਤੇ ਜਾਣ ਵਾਲੇ ਪੈਸਿਆਂ ਦੀ ਵਰਤੋਂ ਲੋਕਾਂ ਦੀ ਭਲਾਈ ਕੰਮਾਂ ਲਈ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਪੈਟਰੋਲ-ਡੀਜ਼ਲ ਅਤੇ ਬੱਸ ਕਿਰਾਏ ਵਿੱਚ ਵਾਧਾ ਕਰਨਾ ਲੋਕਾਂ ਦੇ ਨਾਲ ਵੱਡਾ ਧੱਕਾ ਹੈ।