ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਪੰਜਾਬ ਨੈਸ਼ਨਲ ਬੈਂਕ ਹਰਚੋਵਾਲ ਵਿਖੇ ਪਹੁੰਚਣ ਤੇ ਸਟਾਫ ਵੱਲੋਂ ਕੀਤਾ ਗਿਆ ਨਿੱਘਾ ਸਵਾਗਤ।

ਗੁਰਦਾਸਪੁਰ ਸ੍ਰੀ ਹਰਗੋਬਿੰਦਪੁਰ ਸਾਹਿਬ ਜੀ 13 ਸਤੰਬਰ  ਕੁਲਜੀਤ ਸਿੰਘ ਖੋਖਰ 

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਆਗੂ ਸਰਦਾਰ ਪ੍ਰਤਾਪ ਸਿੰਘ ਬਾਜਵਾ ਦਾ ਅੱਜ ਪੰਜਾਬ ਨੈਸ਼ਨਲ ਬੈਂਕ ਹਰਚੋਵਾਲ ਵਿਖੇ ਪਹੁੰਚਣ ਤੇ ਉਨ੍ਹਾਂ ਦਾ ਬੈਂਕ ਸਟਾਫ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਬੈਕ ਦੇ ਸੀਨੀਅਰ ਕੈਸ਼ੀਅਰ ਹਰਜੀਤ ਸਿੰਘ ਵੱਲੋਂ ਪ੍ਰਤਾਪ ਸਿੰਘ ਬਾਜਵਾ ਦਾ ਸਵਾਗਤ ਕੀਤਾ ਗਿਆ। ਬਾਜਵਾ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੈਂਕ ਦੇ ਸਟਾਫ ਦੀ ਵਧੀਆ ਕਾਰਗੁਜ਼ਾਰੀ ਪ੍ਰਸ਼ਾਸਕਾਂ ਕਰਦਿਆਂ ਕਿਹਾ ਕਿ ਇਸ ਬੈਂਕ ਦੇ ਸਮੂਹ ਸਟਾਫ ਬਹੁਤ ਵਧੀਆ ਤਰੀਕੇ ਨਾਲ ਆਪਣੀ ਜ਼ਿਮੇਵਾਰੀ ਨਿਭਾ ਰਿਹਾ ਹੈ, ਗਾਹਕਾਂ ਨਾਲ਼ ਬਹੁਤ ਵਧੀਆ ਤਰੀਕੇ ਨਾਲ ਪੇਸ਼ ਆਉਂਦੇ ਹਨ। ਸਮੇਂ ਸਮੇਂ ਸਿਰ ਗਾਹਕਾਂ ਨੂੰ ਬੈਂਕ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਤੋਂ ਜਨਤਾ ਨੂੰ ਜਾਣੂ ਕਰਵਾਇਆ ਜਾਂਦਾ ਹੈ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਆਗੂ ਸਤਨਾਮ ਸਿੰਘ ਔਲਖ,  ਹਾਜ਼ਰ ਸਨ।