ਸਰਕਾਰ ਤੁਹਾਡੇ ਦੁਆਰ’ ਕੈਪਾਂ ਰਾਹੀਂ ਲੋਕ ਸਹੂਲਤਾਂ ਪ੍ਰਾਪਤ ਕਰਕੇ ਪੂਰਾ ਲਾਭ ਲੈ ਰਹੇ ਹਨ :ਆਪ ਆਗੂ 

ਧੂਰੀ ( ਰਣਜੀਤ ਸਿੰਘ ਪੇਧਨੀ ) ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵਾਲੀ ਸਰਕਾਰ ਦੇ ਚਲਾਏ ਪ੍ਰੋਗਰਾਮ ‘ਸਰਕਾਰ ਤੁਹਾਡੇ ਦੁਆਰ’ ਨੂੰ ਲੋਕਾਂ ਵਲੋਂ ਹਾਂ ਪੱਖੀ ਹੁੰਗਾਰਾ ਮਿਲ ਰਿਹਾ ਹੈ ਅਤੇ ਪੰਜਾਬ ਵਾਸੀ ਇਸ ਸਹੂਲਤ ਦਾ ਖੂਬ ਲਾਹਾ ਲੈ ਰਹੇ ਹਨ ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਪ ਦੇ ਘੱਟ ਗਿਣਤੀਆਂ ਦੇ ਹਲਕਾ ਕੋਆਰਡੀਨੇਟਰ ਖਾਲਿਦ ਖਾਨ ਦੁਗਨੀ, ਆਪ ਆਗੂ ਡਾਕਟਰ ਅਮਨ ਜਾਤੀਮਾਜਰਾ,  ਆਪ ਆਗੂ ਜਾਵੇਦ ਖਾਨ , ਆਪ ਆਗੂ ਮੁਮਤਾਜ ਪੰਚ,  ਆਪ ਆਗੂ ਆਰਫ ਸਟੀਲ ਮਿਸਤਰੀ , ਆਪ ਆਗੂ ਤਾਰਕ ਖਾਨ ਨੇ ਕੀਤਾ। ਆਗੂਆਂ ਨੇ ਕਿਹਾ ਕਿ ਇਸ ਵਿਸ਼ੇਸ਼ ਕੈਪਾਂ ਦੌਰਾਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਰਕਾਰੀ ਅਧਿਕਾਰੀਆਂ ਵੱਲੋਂ ਲਾਭਪਾਤਰੀਆਂ ਵਲੋਂ ਦਿੱਤੀਆਂ ਜਾ ਰਹੀਆਂ ਅਰਜੀਆਂ ਨੂੰ ਤੁਰੰਤ ਪ੍ਰਵਾਨਗੀ ਦੇ ਕੇ ਹੱਲ ਕੀਤਾ ਜਾ ਰਿਹਾ ਹੈ ਅਤੇ ਇਸ ਮੁਹਿੰਮ ਦੀ ਉਨ੍ਹਾਂ ਸ਼ਲਾਘਾ ਕੀਤੀ ਜਾ ਰਹੀ ਹੈ । ਆਗੂਆਂ ਨੇ  ਕਿਹਾ ਕਿ ਅਧਿਕਾਰੀਆਂ ਵਲੋਂ ਲੋਕਾਂ ਦੀਆਂ ਮੁਸ਼ਕਲਾਂ ਅਤੇ ਸਮੱਸਿਆ ਨੂੰ ਬੜੇ ਹੀ ਧਿਆਨ ਨਾਲ ਸੁਣਿਆ ਜਾਂਦਾ ਹੈ ਅਤੇ ਉਸ ਦਾ ਹੱਲ ਵੀ ਕੀਤਾ ਜਾ ਰਿਹਾ ਹੈ । ਇਸ ਤਰ੍ਹਾਂ ਹੁਣ ਪੰਜਾਬ ਦੇ ਲੋਕਾਂ ਨੂੰ ਆਪਣੇ ਕੰਮਾਂ ਦੇ ਨਿਪਟਾਰੇ ਲਈ ਸਰਕਾਰੀ ਦਫਤਰਾਂ ਦੇ ਚੱਕਰ ਨਹੀਂ ਕੱਟਣੇ ਪੈਂਦੇ ਅਤੇ ਖੱਜਲ ਖੁਆਰੀ ਤੋਂ ਵੀ ਨਿਜਾਤ ਮਿਲੀ ਹੈ । ਸਰਕਾਰੀ ਅਧਿਕਾਰੀ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ । ਆਗੂਆਂ ਨੇ  ਕਿਹਾ ਕਿ ਚੋਣਾਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ- ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਹੋਰ ਵੀ ਨਵੀਆਂ-ਨਵੀਆਂ ਸਕੀਮਾਂ ਲਿਆ ਕੇ ਪੰਜਾਬ ਵਾਸੀਆਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ।