ਹਰਿਆਣਾ ਸਰਕਾਰ ਵੱਲੋਂ ਨਿਭਾਏ ਗਏ ਰਵਈਏ ਦੀ ਪੁਰਜ਼ੋਰ ਸ਼ਬਦਾਂ ਵਿੱਚ ਕੀਤੀ ਨਿੰਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਹੋਣ ਚਿੰਤਿਤ ਜਥੇਦਾਰ ਜੱਸੀ    

ਅੰਮ੍ਰਿਤਸਰ 18 ਫਰਵਰੀ (ਕੁਲਵੰਤ ਸਿੰਘ ਵਿਰਦੀ) ਅੱਜ ਗੁਰਦੁਆਰਾ ਸਿਲਵਸ ਅਮਰੀਕਾ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਬੁੱਢਾ ਦਲ ਪੰਥ ਰਤਨ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਥਾਪੇ ਗਏ ਅਮਰੀਕਾ ਇਕਾਈ ਦੇ ਇੰਚਾਰਜ ਜਥੇਦਾਰ ਜਸਵਿੰਦਰ ਸਿੰਘ ਜੱਸੀ ਜੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਹੋਇਆਂ ਕਿਹਾ ਕਿ ਬੀਤ ਚੁੱਕੇ ਦੋ ਸਾਲ ਤੋਂ ਉੱਪਰ ਦੇ ਲੰਮੇ ਸਮੇਂ ਤੋਂ ਦੇਸ਼ ਭਰ ਦੇ ਕਿਸਾਨਾਂ ਤੋ ਲੈ ਕਿ ਅਤੇ ਖਾਸ ਕਰ ਪੰਜਾਬ ਦੇ ਕਿਸਾਨਾਂ ਵੱਲੋਂ ਆਪਣੀਆਂ ਕਿਸਾਨੀ ਨਾਲ ਜੁੜੀਆਂ ਹੱਕੀ ਮੰਗਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਇਹ ਕਿਸਾਨ ਆਪਣੀਆ ਮੰਗਾਂ ਨੂੰ ਦਿੱਲੀ ਪਹੁੰਚ ਕੇ ਦਿੱਲੀ ਦੀ ਹਕੂਮਤ ਕੋਲੋਂ ਲਾਗੂ ਕਰਵਾਉਣਾ ਚਾਹੁੰਦੇ ਹਨ ਲੇਕਿਨ ਦਿੱਲੀ ਨੂੰ ਜਾਣ ਵਾਲੇ ਰਸਤਿਆਂ ਵਿੱਚ ਜੋ ਬਾਡਰ ਪੈਂਦੇ ਹਨ ਹਰਿਆਣਾ ਸਰਕਾਰ ਵੱਲੋਂ ਪੰਜਾਬ ਨਾਲ ਮਤਰੇਈ ਮਾਂ ਵਰਗਾ ਸਲੂਕ ਕਰਕੇ ਉਨ੍ਹਾਂ ਬਾਡਰਾਂ ਨੂੰ ਸੀਲ ਕਰਕੇ ਕਿਸਾਨਾਂ ਉਪਰ ਸੈਂਕੜਿਆਂ ਦੇ ਹਿਸਾਬ ਨਾਲ ਅੱਥਰੂ ਗੈਸ ਦੇ ਗੋਲੇ ਦਾਗੇ ਗਏ ਹਨ ਅਤੇ ਰਫਲਾਂ ਦੀਆਂ ਗੋਲੀਆਂ ਵਰਸਾਈਆਂ ਗਈਆਂ ਹਨ ਜੋ ਪੰਜਾਬ ਦੇ ਕਿਸਾਨਾਂ ਨਾਲ ਹਰਿਆਣਾ ਸਰਕਾਰ ਵੱਲੋਂ ਬਹੁਤ ਗ਼ਲਤ ਰਵਈਆ ਅਪਣਾਇਆ ਗਿਆ ਹੈ ਜਿਸ ਰਵਈਏ ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿੰਦਾ ਕੀਤੀ ਜਾਂਦੀ ਹੈ ਅਤੇ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਸੜਕਾਂ ਤੇ ਬੈਠੇ ਕਿਸਾਨਾਂ ਦੀਆਂ ਹੱਕੀ ਮੰਗਾਂ ਤੋਂ ਚਿੰਤਤ ਹੁੰਦਿਆਂ ਹੋਇਆਂ ਕਿਸਾਨਾਂ ਦੀਆਂ ਮੰਗਾਂ ਨੂੰ ਹਰੀ ਝੰਡੀ ਦਿੰਦਿਆਂ ਹੋਇਆਂ ਪ੍ਰਵਾਨ ਕੀਤਾ ਜਾਵੇ ਕਿਉਂਕਿ ਕਿਸਾਨ ਦੇਸ ਦੀ ਰੀੜ੍ਹ ਦੀ ਹੱਡੀ ਹਨ ਇਨ੍ਹਾਂ ਕਿਸਾਨਾਂ ਨੂੰ ਨਿਰਾਸ਼ ਨਾ ਕੀਤਾ ਜਾਵੇ ਇਹ ਉਹੋ ਕਿਸਾਨ ਹਨ ਜੋ ਅੰਨ ਦਾ ਭੰਡਾਰ ਪੈਦਾ ਕਰਦਾ ਹੈ ਜਿਸ ਅੰਨ ਨਾਲ ਪੂਰਾ ਦੇਸ਼ ਆਪਣੇ ਢਿੱਡ ਦੀ ਭੁੱਖ ਮਿਟਾਉਂਦਾ ਹੈ ਅੱਗੇ ਜਥੇਦਾਰ ਜਸਵਿੰਦਰ ਸਿੰਘ ਜੱਸੀ ਨੇ ਅੱਗੇ ਕਿਹਾ ਕਿ ਭਾਰਤ ਇੱਕ ਲੋਕਤੰਤਰ ਦੇਸ਼ ਹੈ ਅਤੇ ਹਰ ਇੱਕ ਦੇਸ਼ ਵਾਸੀ ਨੂੰ ਆਪਣੀ ਗੱਲ ਕਰਨ ਦਾ ਅਧਿਕਾਰ ਹੈ ਇਸ ਲਈ ਮੰਗਾਂ ਨੂੰ ਪ੍ਰਵਾਨ ਕਰਕੇ ਦੇਸ਼ ਵਿੱਚ ਭਾਈਚਾਰਕ ਸਾਂਝ ਤੇ ਪਿਆਰ ਨੂੰ ਬੜ੍ਹਾਵਾ ਦਿੱਤਾ ਜਾਵੇ I