15 families join Shiromani Akali Dal in Maluka
ਮਲੂਕਾ ’ਚ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ
ਭਗਤਾ ਭਾਈ (ਆਵਾਜ਼ਿ ਕੌਮ ਬਿਊਰੋ)-ਨੇੜਲੇ ਪਿੰਡ ਮਲੂਕਾ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਸੱਤਾਧਿਰ ਅਤੇ ਕਾਂਗਰਸ ਪਾਰਟੀ ਨਾਲ ਸਬੰਧਿਤ 15 ਪਰਿਵਾਰਾਂ ਨੇ ਇਨ੍ਹਾਂ ਪਾਰਟੀਆਂ ਨੂੰ ਅਲਵਿਦਾ ਆਖਦਿਆਂ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ’ਚ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ’ਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਸਰਕਾਰ ਵੱਲੋਂ ਕੀਤੇ ਵਾਅਦਿਆਂ ਅਤੇ ਜ਼ਮੀਨੀ ਹਕੀਕਤ ’ਚ ਵੱਡਾ ਅੰਤਰ ਨਜ਼ਰ ਆ ਰਿਹਾ ਹੈ। ਲੋਕ ਹੁਣ ਪੰਜਾਬ ਦੇ ਮੁੱਦਿਆਂ, ਕਿਸਾਨਾਂ, ਨੌਜਵਾਨਾਂ, ਵਪਾਰੀਆਂ ਅਤੇ ਆਮ ਵਰਗ ਦੀਆਂ ਸਮੱਸਿਆਵਾਂ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹਿੱਤਾਂ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਰਿਹਾ ਹੈ। ਪਾਰਟੀ ’ਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਪਾਰਟੀ ਦੇ ਸਥਾਨਕ ਆਗੂ ਅਤੇ ਵਰਕਰ ਵੀ ਹਾਜ਼ਰ ਸਨ।

