16 passengers taken into custody by police at Amritsar Airport; you will be surprised to learn the reason
ਅੰਮ੍ਰਿਤਸਰ ਹਵਾਈ ਅੱਡੇ ‘ਤੇ 16 ਯਾਤਰੀਆਂ ਨੂੰ ਪੁਲਸ ਨੇ ਹਿਰਾਸਤ ‘ਚ ਲਿਆ, ਮਾਮਲਾ ਜਾਣ ਹੋਵੇਗੀ ਹੈਰਾਨੀ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)- ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ 16 ਯਾਤਰੀਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਇਹ ਸਾਰੇ ਯਾਤਰੀ ਸ਼ਾਰਜਾਹ (ਯੂਏਈ) ਜਾਣ ਵਾਲੀ ਉਡਾਣ ‘ਤੇ ਯਾਤਰਾ ਕਰ ਵਾਲੇ ਸੀ ਅਤੇ ਉਨ੍ਹਾਂ ਕੋਲ ਨਕਲੀ ਟਿਕਟਾਂ ਸਨ। ਜਿਸ ਤੋਂ ਬਾਅਦ ਪੁਲਸ ਨੇ ਹਵਾਈ ਅੱਡੇ ‘ਤੇ ਕਾਰਵਾਈ ਕਰਦਿਆਂ ਯਾਤਰੀਆਂ ਨੂੰ ਹਿਰਾਸਤ ‘ਚ ਲੈ ਲਿਆ। ਦੱਸਿਆ ਜਾ ਰਿਹਾ ਹੈ ਕਿ ਇੰਡੀਗੋ ਏਅਰਲਾਈਨਜ਼ ਦੀ ਉਡਾਣ (6E 1427) ‘ਤੇ ਯਾਤਰਾ ਕਰਨ ਵਾਲੇ ਯਾਤਰੀਆਂ ਦੀਆਂ ਟਿਕਟਾਂ ਦੀ ਉਡਾਣ ‘ਤੇ ਚੜ੍ਹਨ ਤੋਂ ਪਹਿਲਾਂ ਜਾਂਚ ਕੀਤੀ ਜਾ ਰਹੀ ਸੀ। ਜਿੱਥੇ 16 ਯਾਤਰੀਆਂ ਦੀਆਂ ਟਿਕਟਾਂ ਸਿਸਟਮ ‘ਚ ਨਹੀਂ ਦਿਖਾਈ ਦਿੱਤੀਆਂ, ਜਿਸ ਕਾਰਨ ਭੜਥੂ ਪੈ ਗਿਆ। ਫਿਲਹਾਲ ਪੁਲਸ ਨੇ ਸਾਰਿਆਂ ਨੂੰ ਹਿਰਾਸਤ ‘ਚ ਲੈ ਲਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਏਜੰਸੀਆਂ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ ਕਿ ਇਨ੍ਹਾਂ 16 ਯਾਤਰੀਆਂ ਨੇ ਇਹ ਜਾਅਲੀ ਟਿਕਟਾਂ ਕਿੱਥੋਂ ਪ੍ਰਾਪਤ ਕੀਤੀਆਂ ਅਤੇ ਕਿਸਨੇ ਮੁਹੱਈਆ ਕਰਵਾਈਆਂ। ਯਾਤਰੀਆਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ। ਹਵਾਈ ਅੱਡੇ ਦੇ ਇੰਚਾਰਜ ਕੁਲਜੀਤ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਮਾਮਲੇ ਵਿੱਚ ਯਾਤਰੀਆਂ ਦੇ ਏਜੰਟ ਵਿਰੁੱਧ ਐਫਆਈਆਰ ਦਰਜ ਕਰਨ ਦੀ ਪ੍ਰਕਿਰਿਆ ਜਾਰੀ ਹੈ। ਹਿਰਾਸਤ ਵਿੱਚ ਲਏ ਗਏ ਯਾਤਰੀਆਂ ਵਿੱਚ ਜਗਦੀਪ ਸਿੰਘ, ਸੰਦੀਪ ਕੁਮਾਰ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ, ਸੁਰੇਸ਼ ਸਿੰਘ, ਅਰਸ਼ਦੀਪ ਸਿੰਘ, ਰਾਹੁਲ, ਰਮਨ ਕੁਮਾਰ, ਅਸ਼ੋਕ ਕੁਮਾਰ, ਸਿਮਰਨਜੀਤ ਸਿੰਘ, ਲਵਪ੍ਰੀਤ ਸਿੰਘ, ਸਮੁੰਦਰ ਸਿੰਘ, ਸੁਰੇਸ਼ ਕੁਮਾਰ ਅਤੇ ਕਲਾਨਦੀਪ ਸਿੰਘ ਸ਼ਾਮਲ ਹਨ। ਹਾਲਾਂਕਿ ਸਾਰੇ ਯਾਤਰੀਆਂ ਦੇ ਵੱਖ-ਵੱਖ ਬਿਆਨ ਦਰਜ ਕੀਤੇ ਜਾ ਰਹੇ ਹਨ।

