2 smugglers arrested with heroin in Phagwara; Sadar police station recovered 6 grams of heroin
ਫਗਵਾੜਾ ‘ਚ ਹੈਰੋਇਨ ਸਮੇਤ 2 ਤਸਕਰ ਗ੍ਰਿਫ਼ਤਾਰ, ਥਾਣਾ ਸਦਰ ਪੁਲਸ ਨੇ 6 ਗ੍ਰਾਮ ਹੈਰੋਇਨ ਕੀਤੀ ਬਰਾਮਦ
ਫਗਵਾੜਾ (ਆਵਾਜ਼ਿ ਕੌਮ ਬਿਊਰੋ)-ਥਾਣਾ ਸਦਰ ਫਗਵਾੜਾ ਦੀ ਪੁਲਸ ਨੇ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ”ਚੋਂ 6 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕਾਲੂ ਸਿੰਘ ਵਾਸੀ ਨੰਗਲ ਕਾਲੋਨੀ, ਥਾਣਾ ਸਿਟੀ ਫਗਵਾੜਾ ਅਤੇ ਡਿਗਰ ਗੋਸਵਾਮੀ ਵਾਸੀ ਪਿੰਡ ਗੁੱਲਰ ਬੋਚ, ਥਾਣਾ ਗਦਰਪੁਰ, ਤਹਿਸੀਲ ਬਾਜਪੁਰ, ਜ਼ਿਲ੍ਹਾ ਊਧਮ ਸਿੰਘ ਨਗਰ, ਉੱਤਰਾਖੰਡ, ਹਾਲ ਵਾਸੀ ਪਿੰਡ ਖਜੂਰਲਾ, ਥਾਣਾ ਸਦਰ ਫਗਵਾੜਾ ਵਜੋਂ ਹੋਈ ਹੈ। ਪੁਲਸ ਵੱਲੋਂ ਤਲਾਸ਼ੀ ਲੈਣ ”ਤੇ ਉਨ੍ਹਾਂ ਦੇ ਕਬਜ਼ੇ ”ਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21-61-85 ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਜਾਂਚ ਦਾ ਦੌਰ ਜਾਰੀ ਹੈ।

