200 people ended up in the hospital after eating gajrela at a wedding! 100 are in serious condition
ਵਿਆਹ ‘ਚ ਗਜਰੇਲਾ ਖਾਣ ਮਗਰੋਂ 200 ਲੋਕ ਪਹੁੰਚ ਗਏ ਹਸਪਤਾਲ ! 100 ਦੀ ਹਾਲਤ ਗੰਭੀਰ
ਮੁਜ਼ੱਫਰਨਗਰ (ਆਵਾਜ਼ਿ ਕੌਮ ਬਿਊਰੋ)-ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਵਿਚ ਵਿਆਹ ਸਮਾਗਮ ਦੌਰਾਨ ਗਜਰੇਲਾ ਖਾਣ ਨਾਲ ਕਰੀਬ 200 ਲੋਕ ਸ਼ੱਕੀ ਫੂਡ ਪੁਆਇਜ਼ਨਿੰਗ ਦਾ ਸ਼ਿਕਾਰ ਹੋ ਗਏ। ਇਨ੍ਹਾਂ ਵਿਚੋਂ ਲੱਗਭਗ 100 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸਾਰਿਆਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ। ਅਧਿਕਾਰੀਆਂ ਮੁਤਾਬਕ, ਇਹ ਘਟਨਾ ਬੁਢਾਨਾ ਥਾਣਾ ਖੇਤਰ ਦੇ ਨਗਵਾ ਪਿੰਡ ਵਿਚ ਸ਼ੁੱਕਰਵਾਰ ਰਾਤ ਨੂੰ ਵਾਪਰੀ। ਵਿਆਹ ਸਮਾਗਮ ਵਿਚ ਖਾਣਾ ਖਾਣ ਤੋਂ ਬਾਅਦ ਲੋਕਾਂ ਨੂੰ ਸਿਰਦਰਦ, ਉਲਟੀਆਂ ਅਤੇ ਪੇਟ ਦਰਦ ਦੀ ਸ਼ਿਕਾਇਤ ਹੋਣ ਲੱਗੀ। ਇਸ ਤੋਂ ਬਾਅਦ ਤੁਰੰਤ ਉਨ੍ਹਾਂ ਨੂੰ ਨਿੱਜੀ ਹਸਪਤਾਲਾਂ ਅਤੇ ਬੁਢਾਨਾ ਦੇ ਸਰਕਾਰੀ ਸਿਹਤ ਕੇਂਦਰ ਵਿਚ ਦਾਖ਼ਲ ਕਰਵਾਇਆ ਗਿਆ। ਬੁਢਾਨਾ ਸਰਕਾਰੀ ਸਿਹਤ ਕੇਂਦਰ ਦੇ ਇੰਚਾਰਜ ਡਾ. ਵਿਪੁਲ ਤੋਮਰ ਨੇ ਦੱਸਿਆ ਕਿ ਬੀਮਾਰ ਲੋਕਾਂ ਨੂੰ ਇਲਾਜ ਲਈ ਹਸਪਤਾਲਾਂ ਵਿਚ ਪਹੁੰਚਾਇਆ ਗਿਆ ਹੈ। ਸਥਾਨਕ ਲੋਕਾਂ ਅਨੁਸਾਰ, ਸਾਰਿਆਂ ਨੇ ਸ਼ੁੱਕਰਵਾਰ ਨੂੰ ਵਿਆਹ ਸਮਾਗਮ ਵਿਚ ਪਰੋਸਿਆ ਗਿਆ ਗਜਰੇਲਾ ਖਾਧਾ ਸੀ। ਘਟਨਾ ਤੋਂ ਬਾਅਦ ਸਿਹਤ ਵਿਭਾਗ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ, ਖ਼ੁਰਾਕ ਸੁਰੱਖਿਆ ਵਿਭਾਗ ਨੇ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਹਨ। ਰਿਪੋਰਟ ਆਉਣ ਤੋਂ ਬਾਅਦ ਬਿਮਾਰੀ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।

