27 lakhs paid for a government job; chaos erupted the moment he sat in the excise officer’s chair, and then…
ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ ‘ਤੇ ਬੈਠਦੇ ਹੀ ਹੋ ਗਿਆ ਹੰਗਾਮਾ ਤੇ ਫਿਰ…
ਪਣਜੀ (ਆਵਾਜ਼ਿ ਕੌਮ ਬਿਊਰੋ)-ਗੋਆ ‘ਚ ਸਰਕਾਰੀ ਨੌਕਰੀ ਪ੍ਰਾਪਤ ਕਰਨ ਲਈ ਕਥਿਤ ਤੌਰ ‘ਤੇ 27 ਲੱਖ ਰੁਪਏ ਦੀ ਪੇਸ਼ਕਸ਼ ਕਰਨ ਵਾਲੇ ਇਕ ਵਿਅਕਤੀ ਨੂੰ ਉਸ ਸਮੇਂ ਹਿਰਾਸਤ ‘ਚ ਲੈ ਲਿਆ ਗਿਆ, ਜਦੋਂ ਉਹ ਨਿਯੁਕਤੀ ਪੱਤਰ ਲੈ ਕੇ ਆਬਕਾਰੀ ਵਿਭਾਗ ਦੇ ਦਫ਼ਤਰ ਪਹੁੰਚਿਆ ਅਤੇ ਥੋੜ੍ਹੇ ਸਮੇਂ ਲਈ ਵਧੀਕ ਆਬਕਾਰੀ ਕਮਿਸ਼ਨਰ ਦੀ ਕੁਰਸੀ ‘ਤੇ ਬੈਠ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਮਨੋਜ ਤਾਲੇਕਰ ਨਾਮ ਦਾ ਇਕ ਵਿਅਕਤੀ ਵੀਰਵਾਰ ਨੂੰ ਆਬਕਾਰੀ ਵਿਭਾਗ ਦੇ ਦਫ਼ਤਰ ਪਹੁੰਚਿਆ ਅਤੇ ਦਾਅਵਾ ਕੀਤਾ ਕਿ ਉਸ ਨੂੰ ਵਧੀਕ ਆਬਕਾਰੀ ਕਮਿਸ਼ਨਰ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ। ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐੱਸ.) ਅਧਿਕਾਰੀ ਅਸ਼ਵਿਨ ਚੰਦਰੂ ਦੇ ਤਬਾਦਲੇ ਤੋਂ ਬਾਅਦ ਇਹ ਅਹੁਦਾ ਖਾਲੀ ਹੋਇਆ ਸੀ। ਵਿਭਾਗ ਦੇ ਕਰਮਚਾਰੀਆਂ ਨੇ ਸੀਨੀਅਰ ਅਧਿਕਾਰੀਆਂ ਨਾਲ ਸੰਪਰਕ ਕੀਤਾ ਅਤੇ ਪਤਾ ਲੱਗਾ ਕਿ ਤਾਲੇਕਰ ਦੇ ਨਾਮ ‘ਤੇ ਕੋਈ ਨਿਯੁਕਤੀ ਆਦੇਸ਼ ਜਾਰੀ ਨਹੀਂ ਕੀਤਾ ਗਿਆ ਹੈ। ਫਿਰ ਉਨ੍ਹਾਂ ਨੇ ਪੁਲਸ ਨੂੰ ਸੂਚਿਤ ਕੀਤਾ। ਪਣਜੀ ਦੇ ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਤਾਲੇਕਰ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ ਅਤੇ ਉਸ ਵਿਰੁੱਧ ਕਿਸੇ ਹੋਰ ਦਾ ਭੇਸ ਧਾਰਨ ਕਰਨ ਦੇ ਦੋਸ਼ ‘ਚ ਐੱਫਆਈਆਰ ਦਰਜ ਕੀਤੀ ਗਈ ਹੈ। ਅਧਿਕਾਰੀ ਦੇ ਅਨੁਸਾਰ, ਪੁੱਛਗਿੱਛ ਦੌਰਾਨ ਤਾਲੇਕਰ ਨੇ ਪੁਲਸ ਨੂੰ ਦੱਸਿਆ ਕਿ ਉਸ ਨੇ ਸਰਕਾਰੀ ਨੌਕਰੀ ਦਿਵਾਉਣ ਦਾ ਵਾਅਦਾ ਕਰਨ ਵਾਲੇ ਅਜੀਤ ਸ਼ੰਖਵਾਲਕਰ ਨਾਮ ਦੇ ਇਕ ਵਿਅਕਤੀ ਨੂੰ 27 ਲੱਖ ਰੁਪਏ ਦਿੱਤੇ ਸਨ। ਉਨ੍ਹਾਂ ਕਿਹਾ ਕਿ ਸ਼ੰਖਵਾਲਕਰ ਨੇ ਬਾਅਦ ‘ਚ ਤਾਲੇਕਰ ਨੂੰ ਇਕ ਨਿਯੁਕਤੀ ਪੱਤਰ ਦਿੱਤਾ ਅਤੇ ਉਸ ਨੂੰ ਗੋਆ ਦੇ ਵਧੀਕ ਆਬਕਾਰੀ ਕਮਿਸ਼ਨਰ ਵਜੋਂ ਚਾਰਜ ਸੰਭਾਲਣ ਲਈ ਕਿਹਾ। ਅਧਿਕਾਰੀ ਦੇ ਅਨੁਸਾਰ, ਤਾਲੇਕਰ ਨੇ ਇਕ ਆਦੇਸ਼ ਵੀ ਪੇਸ਼ ਕੀਤਾ, ਜਿਸ ‘ਤੇ ਕਥਿਤ ਤੌਰ ‘ਤੇ ਸਾਬਕਾ ਆਬਕਾਰੀ ਕਮਿਸ਼ਨਰ ਦੁਆਰਾ ਦਸਤਖਤ ਸਨ ਅਤੇ ਉਸ ‘ਚ ਉਸ ਨੂੰ ਇਸ ਅਹੁਦੇ ‘ਤੇ ਨਿਯੁਕਤ ਕੀਤੇ ਜਾਣ ਦੀਗੱਲ ਕਹੀ ਗਈ ਸੀ। ਅਧਿਕਾਰੀ ਨੇ ਕਿਹਾ ਕਿ ਸ਼ੰਖਵਾਲਕਰ ਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

