350th martyrdom anniversary of Sri Guru Tegh Bahadur Sahib Ji: Events to commence from October 25.

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ: 25 ਅਕਤੂਬਰ ਤੋਂ ਸਮਾਗਮਾਂ ਦੀ ਸ਼ੁਰੂਆਤ

ਦਿੱਲੀ/ਪੰਜਾਬ, 16 ਅਕਤੂਬਰ 2025: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਮੌਕੇ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ। 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ, ਦਿੱਲੀ ਤੋਂ ਸਮਾਗਮ ਦੀ ਸ਼ੁਰੂਆਤ ਹੋਵੇਗੀ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ 1 ਨਵੰਬਰ ਤੋਂ 18 ਨਵੰਬਰ ਤੱਕ ਪੰਜਾਬ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ। 1 ਨਵੰਬਰ ਤੋਂ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਸੈਮੀਨਾਰ ਹੋਣਗੇ, ਜਦਕਿ 10 ਨਵੰਬਰ ਤੋਂ 30 ਨਵੰਬਰ ਤੱਕ ਸਕੂਲਾਂ ‘ਚ ਬੱਚਿਆਂ ਨੂੰ ਗੁਰੂ ਸਾਹਿਬ ਦੇ ਜੀਵਨ ਬਾਰੇ ਦੱਸਿਆ ਜਾਵੇਗਾ।

ਇਹ ਸਮਾਗਮ ਗੁਰੂ ਸਾਹਿਬ ਦੀ ਸ਼ਹੀਦੀ ਅਤੇ ਸੱਚ, ਧਰਮ ਲਈ ਕੁਰਬਾਨੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਹੋਣਗੇ।

ਸੋਸ਼ਲ ਮੀਡੀਆ ‘ਤੇ ਸੰਗਤ ਨੇ ਇਸ ਦਾ ਸਵਾਗਤ ਕੀਤਾ ਅਤੇ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਲੋਕਾਂ ਨੂੰ ਅਪੀਲ ਹੈ ਕਿ ਗੁਰੂ ਸਾਹਿਬ ਦੀ ਸਿੱਖਿਆ ਨੂੰ ਅਪਣਾਉਣ ਅਤੇ ਸਮਾਗਮਾਂ ‘ਚ ਸ਼ਮੂਲੀਅਤ ਕਰਨ।