4 hand grenades and 2 pistols recovered from this village after drone activity
ਡਰੋਨ ਗਤੀਵਿਧੀ ਤੋਂ ਬਾਅਦ ਇਸ ਪਿੰਡ ‘ਚੋਂ 4 ਹੈਂਡ ਗ੍ਰਨੇਡ ਤੇ 2 ਪਿਸਤੌਲ ਬਰਾਮਦ
ਗੁਰਦਾਸਪੁਰ (ਆਵਾਜ਼ਿ ਕੌਮ ਬਿਊਰੋ)-ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਸਦਰ ਦੇ ਅਧੀਨ ਆਉਂਦੇ ਪਿੰਡ ਹਰਦੋਛੰਨੀ ਦੇ ‘ਚ ਖੇਤਾਂ ਵਿਚ ਡਰੋਨ ਗਤੀਵਿਧੀ ਦੀ ਸੂਚਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੱਲੋਂ ਵੱਡੀ ਕਾਰਵਾਈ ਕਰਦਿਆਂ 4 ਹੈਂਡ ਗ੍ਰਨੇਡ ਅਤੇ 2 ਪਿਸਤੌਲ ਬਰਾਮਦ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਲਾਕੇ ਵਿੱਚ ਡਰੋਨ ਦੀ ਗਤੀਵਿਧੀ ਸਾਹਮਣੇ ਆਉਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਉਕਤ ਹਥਿਆਰ ਅਤੇ ਵਿਸਫੋਟਕ ਸਮੱਗਰੀ ਬਰਾਮਦ ਹੋਈ। ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਸਥਾਨਕ ਪੁਲਸ ਅਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਵੱਲੋਂ ਸਾਂਝੇ ਤੌਰ ‘ਤੇ ਇਲਾਕੇ ਵਿੱਚ ਹੋਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਫਿਲਹਾਲ ਪੁਲਸ ਅਤੇ ਬੀਐੱਸਐੱਫ ਦੀਆਂ ਟੀਮਾਂ ਵੱਲੋਂ ਇਲਾਕੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਬਰਾਮਦ ਕੀਤੇ ਗਏ ਹਥਿਆਰ ਅਤੇ ਗ੍ਰਨੇਡ ਕਿੱਥੋਂ ਆਏ ਅਤੇ ਇਨ੍ਹਾਂ ਨੂੰ ਇੱਥੇ ਪਹੁੰਚਾਉਣ ਪਿੱਛੇ ਕਿਸ ਦਾ ਹੱਥ ਹੈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਜਲਦ ਇਸ ਸਬੰਧੀ ਪੁਲਸ ਵੱਲੋਂ ਪ੍ਰੈਸ ਕਾਨਫਰੰਸ ਰਾਹੀਂ ਸਾਰੀ ਜਾਣਕਾਰੀ ਦਿੱਤੀ ਜਾਵੇਗੀ।

