ਰੋਹਿਤ ਸ਼ੈੱਟੀ ਦੇ ਘਰ ‘ਤੇ ਗੋਲੀਬਾਰੀ ਮਾਮਲੇ ‘ਚ 4 ਹੋਰ ਗ੍ਰਿਫ਼ਤਾਰ

15 ਫਰਵਰੀ 2026, ਮੁੰਬਈ – ਫਿਲਮ ਨਿਰਦੇਸ਼ਕ ਰੋਹਿਤ ਸ਼ੈੱਟੀ ਦੇ ਘਰ ‘ਤੇ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਮੁੰਬਈ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਹਰਿਆਣਾ ਤੋਂ 4 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਰਿਤਿਕ ਯਾਦਵ, ਦੀਪਕ, ਸਨੀ ਅਤੇ ਸੋਨੂੰ ਵਜੋਂ ਹੋਈ ਹੈ।
ਇਸ ਨਾਲ ਮਾਮਲੇ ਵਿੱਚ ਹੁਣ ਤੱਕ ਕੁੱਲ 9 ਮੁਲਜ਼ਮ ਗ੍ਰਿਫ਼ਤਾਰ ਹੋ ਚੁੱਕੇ ਹਨ। ਪੁਲਿਸ ਨੇ ਦੱਸਿਆ ਕਿ ਇਹ ਮੁਲਜ਼ਮ ਸਾਜ਼ਿਸ਼ ਵਿੱਚ ਸ਼ਾਮਲ ਸਨ ਅਤੇ ਗੋਲੀਬਾਰੀ ਵਾਲੇ ਦਿਨ ਘਟਨਾ ਸਥਾਨ ਦੇ ਨੇੜੇ ਮੌਜੂਦ ਸਨ। ਜਾਂਚ ਵਿੱਚ ਪਤਾ ਲੱਗਿਆ ਹੈ ਕਿ ਇਹ ਗੋਲੀਬਾਰੀ ਕਿਸੇ ਪੁਰਾਣੇ ਵਿਵਾਦ ਜਾਂ ਧਮਕੀ ਨਾਲ ਜੁੜੀ ਹੋ ਸਕਦੀ ਹੈ।
ਮੁੰਬਈ ਪੁਲਿਸ ਦੀ ਕਰਾਈਮ ਬ੍ਰਾਂਚ ਅਤੇ ਐਂਟੀ ਐਕਸਟਾਰਸ਼ਨ ਸੈੱਲ ਨੇ ਇਸ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ ਅਤੇ ਬਾਕੀ ਸ਼ੂਟਰਾਂ ਅਤੇ ਮਾਸਟਰਮਾਈਂਡ ਦੀ ਭਾਲ ਜਾਰੀ ਹੈ। ਰੋਹਿਤ ਸ਼ੈੱਟੀ ਨੇ ਪੁਲਿਸ ਨੂੰ ਧੰਨਵਾਦ ਕੀਤਾ ਹੈ ਅਤੇ ਕਿਹਾ ਹੈ ਕਿ ਉਹ ਪੂਰੀ ਜਾਂਚ ਵਿੱਚ ਸਹਿਯੋਗ ਕਰ ਰਹੇ ਹਨ। ਇਸ ਘਟਨਾ ਨੇ ਫਿਲਮ ਇੰਡਸਟਰੀ ਵਿੱਚ ਵੀ ਚਿੰਤਾ ਪੈਦਾ ਕਰ ਦਿੱਤੀ ਹੈ ਅਤੇ ਸੁਰੱਖਿਆ ਨੂੰ ਲੈ ਕੇ ਵੱਡੀ ਚਰਚਾ ਛਿੜ ਗਈ ਹੈ।

