5 accused along with weapons seized in Amritsar, heroin worth crores also recovered
ਅੰਮ੍ਰਿਤਸਰ ‘ਚ ਫੜ੍ਹੇ ਗਏ ਹਥਿਆਰਾਂ ਸਣੇ 5 ਮੁਲਜ਼ਮ, ਕਰੋੜਾਂ ਦੀ ਹੈਰੋਇਨ ਵੀ ਬਰਾਮਦ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)-ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵੱਲੋਂ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਇਸ ਦੌਰਾਨ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 13 ਪਿਸਤੌਲਾਂ, 3.267 ਕਿੱਲੋਗ੍ਰਾਮ ਹੈਰੋਇਨ ਅਤੇ 22 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ‘ਚ ਸ਼ਾਮਲ ਹਨ। ਅੰਮ੍ਰਿਤਸਰ ਦੇ ਥਾਣਾ ਡੀ-ਡਿਵੀਜ਼ਨ ਅਤੇ ਥਾਣਾ ਛੇਹਰਟਾ ਵਿਖੇ ਵੱਖ-ਵੱਖ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਇਸ ਦੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਰਦਾਫ਼ਾਸ਼ ਕਰਨ ਅਤੇ ਨੈੱਟਵਰਕ ‘ਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਦੀ ਜਾਣਕਾਰੀ ਡੀ .ਜੀ. ਪੀ. ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ। ਪੰਜਾਬ ਪੁਲਸ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਪੰਜਾਬ ਨੂੰ ਇਕ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਅੱਗੇ ਵਧਣ ਦੇ ਨਾਲ ਇਸ ਮਾਮਲੇ ‘ਚ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

