5-time MLA dies under mysterious circumstances! Wave of mourning among TMC workers
5 ਵਾਰ ਦੇ ਵਿਧਾਇਕ ਦੀ ਭੇਤਭਰੇ ਹਾਲਾਤਾਂ ‘ਚ ਮੌਤ ! TMC ਵਰਕਰਾਂ ‘ਚ ਸੋਗ ਦੀ ਲਹਿਰ
Kolkata, (ਆਵਾਜ਼ਿ ਕੌਮ ਬਿਊਰੋ)-ਪੱਛਮੀ ਬੰਗਾਲ ਤੋਂ ਇਕ ਬੇਹੱਦ ਸਨਸਨੀਖੇਜ਼ ਖਬਰ ਸਾਹਮਣੇ ਆਈ ਹੈ, ਜਿੱਥੋਂ ਦੀ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਤ੍ਰਿਣਮੂਲ ਕਾਂਗਰਸ (TMC) ਦੇ ਸੀਨੀਅਰ ਆਗੂ ਆਸ਼ੀਸ਼ ਬੈਨਰਜੀ ਦੀ ਲਾਸ਼ ਐਤਵਾਰ ਸਵੇਰੇ ਬੀਰਭੂਮ ਜ਼ਿਲ੍ਹੇ ਦੇ ਰਾਮਪੁਰਹਾਟ ਸਥਿਤ ਪਾਰਟੀ ਦਫ਼ਤਰ ਵਿੱਚ ਫਾਹੇ ਨਾਲ ਲਟਕਦੀ ਮਿਲੀ। ਜਾਣਕਾਰੀ ਮਿਲਦਿਆਂ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਮੁਤਾਬਕ ਘਟਨਾ ਸਥਾਨ ਤੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ਵਿੱਚ ਲਿਖਿਆ ਹੈ ਕਿ “ਮੇਰੀ ਮੌਤ ਲਈ ਕੋਈ ਵੀ ਜ਼ਿੰਮੇਵਾਰ ਨਹੀਂ ਹੈ”। ਬੀਰਭੂਮ ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਖ਼ੁਦਕੁਸ਼ੀ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਜ਼ਿਕਰਯੋਗ ਹੈ ਕਿ ਆਸ਼ੀਸ਼ ਬੈਨਰਜੀ ਰਾਮਪੁਰਹਾਟ ਵਿਧਾਨ ਸਭਾ ਹਲਕੇ ਤੋਂ 2001 ਤੋਂ 2026 ਤੱਕ ਲਗਾਤਾਰ 5 ਵਾਰ ਵਿਧਾਇਕ ਚੁਣੇ ਗਏ ਸਨ। ਮਮਤਾ ਬੈਨਰਜੀ ਦੀ ਸਰਕਾਰ ਦੌਰਾਨ ਉਹ ਸਿੱਖਿਆ ਮੰਤਰੀ, ਖੇਤੀਬਾੜੀ ਮੰਤਰੀ ਅਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਵਰਗੇ ਅਹਿਮ ਅਹੁਦਿਆਂ ‘ਤੇ ਸੇਵਾਵਾਂ ਨਿਭਾ ਚੁੱਕੇ ਹਨ। 2026 ਦੀਆਂ ਵਿਧਾਨ ਸਭਾ ਚੋਣਾਂ ‘ਚ ਉਨ੍ਹਾਂ ਨੂੰ ਭਾਜਪਾ ਦੇ ਧਰੁਵ ਸਾਹਾ ਤੋਂ 24,000 ਦੇ ਕਰੀਬ ਵੋਟਾਂ ਨਾਲ ਹਾਰ ਗਏ ਸਨ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਟੀ.ਐਮ.ਸੀ. ਵਰਕਰਾਂ ਅਤੇ ਸਮਰਥਕਾਂ ‘ਚ ਸੋਗ ਦੀ ਲਹਿਰ ਦੌੜ ਗਈ ਹੈ।

