Panthic Gathering Under Akal Takht Rejects Sacrilege Law
ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਪੰਥਕ ਇਕੱਤਰਤਾ ਨੇ ਬੇਅਦਬੀ ਖਿਲਾਫ਼ ਕਾਨੂੰਨ ਨੂੰ ਕੀਤਾ ਰੱਦ

3 ਮਈ 2026, ਅੰਮ੍ਰਿਤਸਰ – Akal Takht Sahib ਦੀ ਅਗਵਾਈ ਹੇਠ ਭਾਈ ਗੁਰਦਾਸ ਹਾਲ ਵਿੱਚ ਪੰਥਕ ਇਕੱਤਰਤਾ ਦੌਰਾਨ ਬੇਅਦਬੀ ਖ਼ਿਲਾਫ਼ ਬਣੇ ਕਾਨੂੰਨ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ।
ਇਹ ਇਕੱਤਰਤਾ Kuldeep Singh Gargaj ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਵੱਖ-ਵੱਖ ਪੰਥਕ ਜਥੇਬੰਦੀਆਂ ਨੇ ਭਾਗ ਲਿਆ।
ਜਥੇਦਾਰ ਸਾਹਿਬ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਸਖ਼ਤ ਕਾਨੂੰਨ ਦੀ ਲੋੜ ਹੈ, ਪਰ ਪੰਥ ਦੀ ਮਨਜ਼ੂਰੀ ਤੋਂ ਬਿਨਾਂ ਬਣਾਇਆ ਗਿਆ ਕੋਈ ਵੀ ਕਾਨੂੰਨ ਮਨਜ਼ੂਰ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਕਾਨੂੰਨ ਬਿਨਾਂ ਪੰਥ ਦੀ ਸਹਿਮਤੀ ਤੋਂ ਬਣਾਇਆ ਗਿਆ ਹੈ ਅਤੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਕਾਨੂੰਨ ਬਣਾਉਣ ਦਾ ਹੱਕ ਕਿਸੇ ਵੀ ਵਿਧਾਨ ਸਭਾ ਨੂੰ ਨਹੀਂ ਦਿੱਤਾ ਜਾ ਸਕਦਾ ਅਤੇ ਪੰਥਕ ਮਸਲਿਆਂ ‘ਤੇ ਫੈਸਲਾ ਪੰਥ ਵੱਲੋਂ ਹੀ ਹੋਣਾ ਚਾਹੀਦਾ ਹੈ।
ਇਸ ਇਕੱਤਰਤਾ ਨਾਲ ਇਹ ਮਾਮਲਾ ਹੋਰ ਗੰਭੀਰ ਹੋ ਗਿਆ ਹੈ ਅਤੇ ਸਿਆਸੀ ਤੇ ਧਾਰਮਿਕ ਗਲਿਆਰਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ।
