President Meeting Should Not Be Political Drama, Raise Bandi Singhs Issue: Giani Harpreet Singh
“CM ਮਾਨ ਦੀ ਰਾਸ਼ਟਰਪਤੀ ਮੁਲਾਕਾਤ ‘ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਪ੍ਰਧਾਨ ਦੀ ਟਿੱਪਣੀ”

5 ਮਈ 2026, ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੇ ਵਿਧਾਇਕਾਂ ਵੱਲੋਂ ਰਾਸ਼ਟਰਪਤੀ ਜੀ ਨਾਲ ਹੋਣ ਵਾਲੀ ਮੀਟਿੰਗ ਬਾਰੇ ਮਹੱਤਵਪੂਰਨ ਬਿਆਨ ਜਾਰੀ ਕੀਤਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਮੀਟਿੰਗ ਸਿਰਫ਼ ਸਿਆਸੀ ਡਰਾਮੇਬਾਜ਼ੀ ਨਾ ਰਹੇ ਅਤੇ ਇਸ ਮੌਕੇ ਪੰਜਾਬ ਦੇ ਗੰਭੀਰ ਮਸਲਿਆਂ ਨੂੰ ਪੂਰੀ ਗੰਭੀਰਤਾ ਨਾਲ ਉਠਾਇਆ ਜਾਣਾ ਚਾਹੀਦਾ ਹੈ।
ਉਨ੍ਹਾਂ ਖਾਸ ਤੌਰ ਤੇ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਉਠਾਉਣ ਦੀ ਮੰਗ ਕੀਤੀ। ਉਨ੍ਹਾਂ ਯਾਦ ਕਰਵਾਇਆ ਕਿ ਹਾਲ ਹੀ ਵਿੱਚ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਲਈ ਜਲਦ ਫੈਸਲਾ ਲੈਣ ਲਈ ਕਿਹਾ ਗਿਆ ਹੈ ਅਤੇ ਇਸ ਵਿੱਚ ਰਾਸ਼ਟਰਪਤੀ ਦੀ ਭੂਮਿਕਾ ਅਹਿਮ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਉਮੀਦ ਪ੍ਰਗਟ ਕੀਤੀ ਕਿ ਮੁੱਖ ਮੰਤਰੀ ਇਸ ਮੌਕੇ ਉੱਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਣ ਤਾਂ ਜੋ ਪੰਜਾਬ ਦੇ ਲੋਕਾਂ ਦੀ ਭਾਵਨਾ ਨੂੰ ਯਥਾਰਥ ਰੂਪ ਵਿੱਚ ਪੇਸ਼ ਕੀਤਾ ਜਾ ਸਕੇ।
