“CM Mann Launches ‘Shukrana Yatra’ from Sri Anandpur Sahib”
“ਸ੍ਰੀ ਅਨੰਦਪੁਰ ਸਾਹਿਬ ਤੋਂ CM ਮਾਨ ਨੇ ਸ਼ੁਰੂ ਕੀਤੀ ‘ਸ਼ੁਕਰਾਨਾ ਯਾਤਰਾ’”

6 ਮਈ 2026, ਅਨੰਦਪੁਰ ਸਾਹਿਬ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ‘ਸ਼ੁਕਰਾਨਾ ਯਾਤਰਾ’ ਦੀ ਰਸਮੀ ਸ਼ੁਰੂਆਤ ਕੀਤੀ। ਉਨ੍ਹਾਂ ਗੁਰੂ ਮਹਾਰਾਜ ਦਾ ਓਟ-ਆਸਰਾ ਲੈਂਦਿਆਂ ਯਾਤਰਾ ਸ਼ੁਰੂ ਕਰਨ ਦਾ ਐਲਾਨ ਕੀਤਾ।
CM ਭਗਵੰਤ ਮਾਨ ਨੇ ਇਸ ਮੌਕੇ ਕਿਹਾ, “ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਤੋਂ ਅੱਜ ਗੁਰੂ ਮਹਾਰਾਜ ਦਾ ਓਟ-ਆਸਰਾ ਲੈ ਕੇ ‘ਸ਼ੁਕਰਾਨਾ ਯਾਤਰਾ’ ਦੀ ਸ਼ੁਰੂਆਤ ਕੀਤੀ ਹੈ। ਬੇਅਦਬੀ ਰੋਕਣ ਲਈ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026’ ਬਣਾਉਣ ਦੀ ਵੱਡੀ ਸੇਵਾ ਪ੍ਰਮਾਤਮਾ ਨੇ ਆਪ ਬਖਸ਼ੀ ਹੈ। ਇਹ ਕਾਨੂੰਨ ਬਹੁਤ ਸਖ਼ਤ ਹੈ ਅਤੇ ਦੋਸ਼ੀਆਂ ਨੂੰ ਬਿਲਕੁਲ ਬਖਸ਼ਿਆ ਨਹੀਂ ਜਾਵੇਗਾ। ਇਸ ਇਤਿਹਾਸਕ ਕਾਨੂੰਨ ਨੂੰ ਪਾਸ ਕਰਨਾ, ਵਿਧਾਨ ਸਭਾ ਇਜਲਾਸ ਚੰਡੀਗੜ੍ਹੋਂ ਬਾਹਰ ਕਰਵਾਉਣਾ ਅਤੇ 3 ਸ਼ਹਿਰਾਂ ਨੂੰ ਪਵਿੱਤਰ ਦਰਜਾ ਦੇਣਾ ਗੁਰੂ ਸਾਹਿਬ ਦੀ ਅਪਾਰ ਮਿਹਰ ਸਦਕਾ ਹੀ ਸੰਭਵ ਹੋਇਆ ਹੈ।”
ਇਸ ਯਾਤਰਾ ਨੂੰ ਸਿੱਖ ਸੰਗਤ ਵਿਚ ਬਹੁਤ ਮਹੱਤਵ ਦਿੱਤਾ ਜਾ ਰਿਹਾ ਹੈ।
