“No Immediate Relief for Sanjeev Arora from High Court”
“ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ”

12 ਮਈ 2026, ਚੰਡੀਗੜ੍ਹ – ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਗ੍ਰਿਫਤਾਰੀ ਖਿਲਾਫ ਦਾਇਰ ਕੀਤੀ ਪਟੀਸ਼ਨ ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅਜੇ ਰਾਹਤ ਨਹੀਂ ਮਿਲੀ ਹੈ।
ਅਦਾਲਤ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਹੈ ਅਤੇ ਅਗਲੀ ਸੁਣਵਾਈ ਹੁਣ 14 ਮਈ ਨੂੰ ਹੋਵੇਗੀ। ਸੰਜੀਵ ਅਰੋੜਾ ਨੇ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੰਦਿਆਂ ਹਾਈਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਸੀ।
ਯਾਦ ਰਹੇ ਕਿ ਬੀਤੇ ਦਿਨੀਂ ED ਨੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਸੰਜੀਵ ਅਰੋੜਾ ਨੂੰ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਅਤੇ ਉਨ੍ਹਾਂ ਦੀ ਕੰਪਨੀ Hampton Sky Realty Ltd ਉੱਤੇ ਇਨਸਾਈਡਰ ਟ੍ਰੇਡਿੰਗ ਅਤੇ ਫਰਜ਼ੀ ਐਕਸਪੋਰਟ ਬਿਲ ਬਣਾਉਣ ਦੇ ਇਲਜ਼ਾਮ ਹਨ।
ਇਸ ਮਾਮਲੇ ਤੇ ਹਾਈਕੋਰਟ ਵੱਲੋਂ ਅਗਲੀ ਸੁਣਵਾਈ 14 ਮਈ ਨੂੰ ਹੋਣੀ ਹੈ।
