Punjab State Women’s Commission Takes Suo Moto Notice Against Yograj Singh
“ਯੋਗਰਾਜ ਸਿੰਘ ਦੇ ਵਿਵਾਦਿਤ ਡਾਇਲੌਗ ਮਾਮਲੇ ‘ਚ ਮਹਿਲਾ ਕਮਿਸ਼ਨ ਸਖ਼ਤ”

14 ਮਈ 2026, ਚੰਡੀਗੜ੍ਹ – Yograj Singh ਦੇ ਇੱਕ ਵਿਵਾਦਿਤ ਡਾਇਲੌਗ ਨੂੰ ਲੈ ਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸਖ਼ਤ ਰੁਖ ਅਖਤਿਆਰ ਕਰਦਿਆਂ ਸੂ-ਮੋਟੋ ਨੋਟਿਸ ਜਾਰੀ ਕੀਤਾ ਹੈ।
ਕਮਿਸ਼ਨ ਨੇ ਪੰਜਾਬ ਦੇ DGP ਨੂੰ ਮਾਮਲੇ ਦੀ ਜਾਂਚ ਕਿਸੇ ਸੀਨੀਅਰ ਅਧਿਕਾਰੀ ਤੋਂ ਕਰਵਾਉਣ ਦੇ ਆਦੇਸ਼ ਦਿੱਤੇ ਹਨ ਅਤੇ ਇੱਕ ਹਫ਼ਤੇ ਅੰਦਰ ਰਿਪੋਰਟ ਤਲਬ ਕੀਤੀ ਹੈ।
ਇਸਦੇ ਨਾਲ ਹੀ ਕਮਿਸ਼ਨ ਵੱਲੋਂ ਸੰਬੰਧਿਤ ਵੈੱਬ ਸੀਰੀਜ਼ ਦੇ ਲੇਖਕ ਅਤੇ ਪ੍ਰੋਡਿਊਸਰ ਖਿਲਾਫ ਵੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਯੋਗਰਾਜ ਸਿੰਘ ਉੱਤੇ ਦੋਸ਼ ਲੱਗੇ ਹਨ ਕਿ ਉਨ੍ਹਾਂ ਵੱਲੋਂ ਮਹਿਲਾਵਾਂ ਲਈ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਗਈ, ਜਿਸ ਤੋਂ ਬਾਅਦ ਇਹ ਮਾਮਲਾ ਵਿਵਾਦਾਂ ਵਿੱਚ ਆ ਗਿਆ।
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਕਿਹਾ ਕਿ ਮਹਿਲਾਵਾਂ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀਆਂ ਟਿੱਪਣੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
