Chandigarh Police Arrests 4 Wanted Accused
ਚੰਡੀਗੜ੍ਹ ਪੁਲਿਸ ਨੇ 4 ਲੋੜੀਂਦੇ ਮੁਲਜ਼ਮ ਕੀਤੇ ਕਾਬੂ

16 ਮਈ 2026, ਚੰਡੀਗੜ੍ਹ – ਚੰਡੀਗੜ੍ਹ ਪੁਲਿਸ ਨੇ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੌਰਵ, ਆਰੀਅਨ, ਰਵੀ ਅਤੇ ਰਜਤ ਵਜੋਂ ਹੋਈ ਹੈ।
ਚੰਡੀਗੜ੍ਹ ਦੀ ਐਸ.ਐਸ.ਪੀ. Kanwardeep Kaur ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮਾਂ ਨੇ ਸ਼ਗਨਪ੍ਰੀਤ ਅਤੇ ਡੋਨੀ ਬੱਲ ਦੇ ਕਹਿਣ ‘ਤੇ ਫਾਇਰਿੰਗ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ।
ਪੁਲਿਸ ਮੁਤਾਬਕ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਨਾਲ ਜੁੜੇ ਹੋਰ ਪੱਖਾਂ ਦੀ ਜਾਂਚ ਜਾਰੀ ਹੈ।
ਚੰਡੀਗੜ੍ਹ ਪੁਲਿਸ ਦਾ ਕਹਿਣਾ ਹੈ ਕਿ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ।
