“Akali Leader Surjit Singh Rakhra Joins AAP”
ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ ਨੇ ਫੜਿਆ ਆਪ ਦਾ ਪੱਲਾ

16 ਮਈ 2026, ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ Surjit Singh Rakhra ਨੇ ਅੱਜ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ।
ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਉਨ੍ਹਾਂ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਕੰਮਕਾਜ ਤੋਂ ਪ੍ਰਭਾਵਿਤ ਹੋ ਕੇ ‘ਆਪ’ ਨਾਲ ਜੁੜੇ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਦਾ ਪਾਰਟੀ ਪਰਿਵਾਰ ਵਿੱਚ ਦਿਲੋਂ ਸਵਾਗਤ ਕੀਤਾ ਗਿਆ।
ਰਾਜਨੀਤਿਕ ਹਲਕਿਆਂ ਵਿੱਚ ਰੱਖੜਾ ਦੀ ਇਸ ਸ਼ਮੂਲੀਅਤ ਨੂੰ ਪੰਜਾਬ ਦੀ ਸਿਆਸਤ ਵਿੱਚ ਇੱਕ ਅਹਿਮ ਸਿਆਸੀ ਬਦਲਾਅ ਵਜੋਂ ਦੇਖਿਆ ਜਾ ਰਿਹਾ ਹੈ।
