“AAP Leader Deepak Singla Arrested by ED”
“ED ਦੇ ਸ਼ਿਕੰਜੇ ‘ਚ ‘ਆਪ’ ਆਗੂ ਦੀਪਕ ਸਿੰਗਲਾ”

18 ਮਈ 2026, ਨਵੀਂ ਦਿੱਲੀ – ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ Deepak Singla ਨੂੰ ਕਥਿਤ ਬੈਂਕ ਧੋਖਾਧੜੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਜਾਂਚ ਏਜੰਸੀ ਵੱਲੋਂ ਦਿੱਲੀ ਅਤੇ ਗੋਆ ਵਿੱਚ ਵੱਖ-ਵੱਖ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।
ਜਾਣਕਾਰੀ ਮੁਤਾਬਕ ਮਾਮਲਾ 100 ਕਰੋੜ ਰੁਪਏ ਤੋਂ ਵੱਧ ਦੀ ਕਥਿਤ ਬੈਂਕ ਧੋਖਾਧੜੀ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ।
ਦੀਪਕ ਸਿੰਗਲਾ ਆਮ ਆਦਮੀ ਪਾਰਟੀ ਵੱਲੋਂ ਵਿਸ਼ਵਾਸ ਨਗਰ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਵੀ ਰਹਿ ਚੁੱਕੇ ਹਨ।
ਫਿਲਹਾਲ ED ਵੱਲੋਂ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ ਅਤੇ ਹੋਰ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਜਾ ਰਹੀ ਹੈ।
