“Police Officer’s Turban Removed During Dispute in Ferozepur”
“ਫ਼ਿਰੋਜ਼ਪੁਰ ‘ਚ ਪੁਲਿਸ ਮੁਲਾਜ਼ਮ ਦੀ ਦਸਤਾਰ ਉਤਾਰਨ ਦਾ ਮਾਮਲਾ”

18 ਮਈ 2026, ਫ਼ਿਰੋਜ਼ਪੁਰ – ਫ਼ਿਰੋਜ਼ਪੁਰ ਵਿੱਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਲੈ ਕੇ ਇੱਕ ਵਿਵਾਦ ਦੌਰਾਨ ਪੁਲਿਸ ਮੁਲਾਜ਼ਮ ਦੀ ਦਸਤਾਰ ਉਤਾਰਣ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਮੁਤਾਬਕ ਇੱਕ ਐਕਟਿਵਾ ਸਵਾਰ ਗਲਤ ਸਾਈਡ ਤੋਂ ਆ ਰਿਹਾ ਸੀ, ਜਿਸਨੂੰ ਪੁਲਿਸ ਮੁਲਾਜ਼ਮ ਵੱਲੋਂ ਰੋਕਿਆ ਗਿਆ। ਇਸ ਦੌਰਾਨ ਦੋਵਾਂ ਵਿਚਾਲੇ ਤਕਰਾਰ ਵਧ ਗਈ।
ਵਿਵਾਦ ਦੌਰਾਨ ਐਕਟਿਵਾ ਸਵਾਰ ਵੱਲੋਂ ਪੁਲਿਸ ਮੁਲਾਜ਼ਮ ਦੀ ਦਸਤਾਰ ਉਤਾਰ ਦਿੱਤੀ ਗਈ, ਜਿਸ ਤੋਂ ਬਾਅਦ ਮੌਕੇ ‘ਤੇ ਹੰਗਾਮੇ ਵਾਲਾ ਮਾਹੌਲ ਬਣ ਗਿਆ।
ਘਟਨਾ ਤੋਂ ਬਾਅਦ ਪੁਲਿਸ ਨੇ ਐਕਟਿਵਾ ਸਵਾਰ ਨੂੰ ਹਿਰਾਸਤ ਵਿੱਚ ਲੈ ਲਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਵੀ ਇਸ ਘਟਨਾ ਦਾ ਵਿਰੋਧ ਕੀਤਾ ਅਤੇ ਮੁਲਜ਼ਮ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
