“Australia Announces Major Decision for International Students”
ਆਸਟ੍ਰੇਲੀਆ ਸਰਕਾਰ ਦਾ ਵੱਡਾ ਫੈਸਲਾ

18 ਮਈ 2026, ਕੈਨਬਰਾ – Australia ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਲੈ ਕੇ ਵੱਡਾ ਫੈਸਲਾ ਕਰਦਿਆਂ ਨਵੇਂ ਨਿੱਜੀ ਕਾਲਜਾਂ ਅਤੇ ਸਿਖਲਾਈ ਸੰਸਥਾਵਾਂ ‘ਤੇ 12 ਮਹੀਨਿਆਂ ਦੀ ਅਸਥਾਈ ਪਾਬੰਦੀ ਲਗਾ ਦਿੱਤੀ ਹੈ।
ਇਸ ਫੈਸਲੇ ਅਨੁਸਾਰ ਨਵੇਂ ਪ੍ਰਾਈਵੇਟ ਕਾਲਜ ਅਤੇ ਟ੍ਰੇਨਿੰਗ ਸੰਸਥਾਵਾਂ ਹੁਣ ਵਿਦੇਸ਼ੀ ਵਿਦਿਆਰਥੀਆਂ ਨੂੰ ਕੋਰਸ ਆਫ਼ਰ ਨਹੀਂ ਕਰ ਸਕਣਗੀਆਂ।
ਆਸਟ੍ਰੇਲੀਆਈ ਮੰਤਰੀ Julian Hill ਨੇ ਕਿਹਾ ਕਿ ਇਹ ਕਦਮ ਸਿੱਖਿਆ ਮਾਰਕੀਟ ਵਿੱਚ ਵਧ ਰਹੀ ਭੀੜ ਅਤੇ ਗੁਣਵੱਤਾ ਸਬੰਧੀ ਚਿੰਤਾਵਾਂ ਨੂੰ ਦੂਰ ਕਰਨ ਲਈ ਜ਼ਰੂਰੀ ਸੀ।
ਸਰਕਾਰ ਦਾ ਕਹਿਣਾ ਹੈ ਕਿ ਇਸ ਫੈਸਲੇ ਨਾਲ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਮਿਆਰ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਇਸ ਐਲਾਨ ਤੋਂ ਬਾਅਦ ਅੰਤਰਰਾਸ਼ਟਰੀ ਵਿਦਿਆਰਥੀਆਂ, ਖ਼ਾਸ ਕਰਕੇ ਭਾਰਤੀ ਅਤੇ ਪੰਜਾਬੀ ਵਿਦਿਆਰਥੀਆਂ ਵਿੱਚ ਚਰਚਾ ਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।
