“Congress Protests Over NEET Paper Leak Case”
“ਨੀਟ ਪੇਪਰ ਲੀਕ ਮਾਮਲੇ ‘ਚ ਕਾਂਗਰਸ ਦਾ ਪ੍ਰਦਰਸ਼ਨ”

21 ਮਈ 2026, ਜੈਪੁਰ – NEET ਪੇਪਰ ਲੀਕ ਮਾਮਲੇ ਨੂੰ ਲੈ ਕੇ Indian National Congress ਵੱਲੋਂ ਜੈਪੁਰ ਵਿੱਚ ਭਾਜਪਾ ਦੇ ਸੂਬਾ ਮੁੱਖ ਦਫ਼ਤਰ ਦਾ ਘਿਰਾਓ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।
ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਅਤੇ ਪੁਲਿਸ ਵਿਚਾਲੇ ਝੜਪ ਵੀ ਹੋਈ।
ਹਾਲਾਤਾਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ‘ਤੇ ਵਾਟਰ ਕੈਨਨ ਚਲਾਈ ਗਈ।
ਕਾਂਗਰਸ ਆਗੂਆਂ ਨੇ ਕੇਂਦਰ ਸਰਕਾਰ ‘ਤੇ ਵਿਦਿਆਰਥੀਆਂ ਦੇ ਭਵਿੱਖ ਨਾਲ ਖੇਡਣ ਦੇ ਦੋਸ਼ ਲਗਾਉਂਦਿਆਂ ਪੇਪਰ ਲੀਕ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।
ਇਸ ਘਟਨਾ ਤੋਂ ਬਾਅਦ ਜੈਪੁਰ ਵਿੱਚ ਸਿਆਸੀ ਮਾਹੌਲ ਗਰਮ ਹੋ ਗਿਆ ਹੈ।
