“Jathedar Gargajj Meets Governor Over Satkar Act Issue”
“ਸਤਿਕਾਰ ਐਕਟ ਮਾਮਲੇ ‘ਚ ਜਥੇਦਾਰ ਗੜਗੱਜ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ”

21 ਮਈ 2026, ਲੁਧਿਆਣਾ – ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ ਸਿੱਖ ਕੌਮ ਵੱਲੋਂ ਉਠਾਏ ਜਾ ਰਹੇ ਇਤਰਾਜ਼ਾਂ ਨੂੰ ਲੈ ਕੇ Giani Kuldeep Singh Gargajj, Harjinder Singh Dhami ਅਤੇ ਪੰਜਾਬ ਦੇ ਰਾਜਪਾਲ Gulab Chand Kataria ਵਿਚਕਾਰ ਅਹਿਮ ਮੁਲਾਕਾਤ ਹੋਈ।
ਇਹ ਮੁਲਾਕਾਤ Gurdwara Sri Manji Sahib Patshahi Dasvin ਵਿਖੇ ਹੋਈ, ਜਿੱਥੇ ਰਾਜਪਾਲ ਕਟਾਰੀਆ ਨਤਮਸਤਕ ਹੋਣ ਲਈ ਪੁੱਜੇ ਸਨ।
ਇਸ ਦੌਰਾਨ ਐਡਵੋਕੇਟ ਧਾਮੀ ਵੱਲੋਂ ਰਾਜਪਾਲ ਦਾ ਸਵਾਗਤ ਕੀਤਾ ਗਿਆ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਤਕਰੀਬਨ 20 ਮਿੰਟ ਚੱਲੀ ਇਸ ਮੀਟਿੰਗ ਦੌਰਾਨ ਜਥੇਦਾਰ ਗੜਗੱਜ ਅਤੇ ਐਡਵੋਕੇਟ ਧਾਮੀ ਨੇ ਰਾਜਪਾਲ ਨੂੰ ਐਕਟ ਵਿੱਚ ਮੌਜੂਦ ਇਤਰਾਜ਼ਯੋਗ ਮੱਦਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ।
ਜਥੇਦਾਰ ਗੜਗੱਜ ਵੱਲੋਂ ਰਾਜਪਾਲ ਨੂੰ ਇੱਕ ਵਿਸ਼ੇਸ਼ ਪੱਤਰ ਵੀ ਸੌਂਪਿਆ ਗਿਆ, ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਭੇਜੇ ਗਏ ਇਤਰਾਜ਼ਾਂ ਦਾ ਖਰੜਾ ਵੀ ਸ਼ਾਮਲ ਸੀ।
ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਇਸ ਕਾਨੂੰਨ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਟਿੱਪਣੀਆਂ ਅਤੇ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ ਅਤੇ ਉਹ ਪੰਜਾਬ ਸਰਕਾਰ ਨਾਲ ਇਸ ਮਾਮਲੇ ‘ਤੇ ਗੱਲਬਾਤ ਕਰਕੇ ਕੋਈ ਹੱਲ ਕੱਢਣ ਦੀ ਕੋਸ਼ਿਸ਼ ਕਰਨਗੇ।
