CM Bhagwant Mann Expresses Sorrow Over Batala Bus Accident
ਬਟਾਲਾ ਬੱਸ ਹਾਦਸੇ ਤੇ CM ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

22 ਮਈ 2026, ਚੰਡੀਗੜ੍ਹ – ਬਟਾਲਾ ਵਿਚ ਹੋਏ ਬੱਸ ਹਾਦਸੇ ਵਿਚ ਜਾਨੀ ਨੁਕਸਾਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘਾ ਦੁੱਖ ਪ੍ਰਗਟਾਇਆ ਹੈ।
CM ਮਾਨ ਨੇ ਹਾਦਸੇ ਵਿਚ ਜਾਨ ਗੁਆਉਣ ਵਾਲੇ ਦੋ ਵਿਅਕਤੀਆਂ ਦੇ ਪਰਿਵਾਰਾਂ ਨੂੰ ਤੁਰੰਤ 2-2 ਲੱਖ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ। ਉਨ੍ਹਾਂ ਜ਼ਖ਼ਮੀਆਂ ਦਾ ਮੁਫ਼ਤ ਅਤੇ ਵਧੀਆ ਇਲਾਜ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਨੂੰ ਆਦੇਸ਼ ਜਾਰੀ ਕੀਤੇ ਹਨ।
ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਵੀ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਚਰਨਾਂ ਵਿਚ ਨਿਵਾਸ ਬਖ਼ਸ਼ਿਆ ਜਾਵੇ ਅਤੇ ਪਰਿਵਾਰਾਂ ਨੂੰ ਇਸ ਘਾਤਕ ਘਟਨਾ ਤੋਂ ਉਭਰਨ ਲਈ ਤਾਕਤ ਬਖ਼ਸ਼ੀ ਜਾਵੇ।
ਇਸ ਹਾਦਸੇ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਤੁਰੰਤ ਮਦਦ ਅਤੇ ਰਾਹਤ ਕਾਰਵਾਈਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
