ASI of Punjab Police Shot Dead in Amritsar
ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਦੇ ASI ਦਾ ਗੋਲੀ ਮਾਰ ਕੇ ਕਤਲ

24 ਮਈ 2026, ਅੰਮ੍ਰਿਤਸਰ – ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਦੇ ASI Joga Singh ਦਾ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਮੁਤਾਬਕ ਜੋਗਾ ਸਿੰਘ ਰੋਜ਼ਾਨਾ ਦੀ ਤਰ੍ਹਾਂ ਸਕੂਟਰੀ ‘ਤੇ ਸਵਾਰ ਹੋ ਕੇ ਡਿਊਟੀ ਲਈ ਨਿਕਲੇ ਸਨ।
ਇਸ ਦੌਰਾਨ ਹਮਲਾਵਰਾਂ ਨੇ ਮਜੀਠਾ ਦੇ ਹਮਜ਼ਾ ਮੋੜ ਨੇੜੇ ਉਨ੍ਹਾਂ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ।
ਪੁਲਿਸ ਵੱਲੋਂ ਇਲਾਕੇ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮਾਮਲੇ ਨੂੰ ਵੱਖ-ਵੱਖ ਐਂਗਲਾਂ ਤੋਂ ਖੰਗਾਲਿਆ ਜਾ ਰਿਹਾ ਹੈ।
