Two Women dead After Lantern Plates Fall at Gurdwara Shaheedganj Sahib
ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਲੈਂਟਰ ਵਾਲੀਆਂ ਪਲੇਟਾਂ ਡਿੱਗਣ ਨਾਲ 2 ਔਰਤਾਂ ਦੀ ਮੌਤ

24 ਮਈ 2026 – Gurdwara Shaheed Ganj Sahib ਵਿਖੇ ਉਸ ਵੇਲੇ ਦਰਦਨਾਕ ਹਾਦਸਾ ਵਾਪਰ ਗਿਆ ਜਦੋਂ ਚੁਪਹਿਰਾ ਸਾਹਿਬ ਕੱਟ ਰਹੀ ਸੰਗਤ ਉੱਪਰ ਲੈਂਟਰ ਵਾਲੀਆਂ ਪਲੇਟਾਂ ਡਿੱਗ ਪਈਆਂ।
ਹਾਦਸੇ ਦੌਰਾਨ 2 ਔਰਤਾਂ ਦੀ ਮੌਤ ਹੋ ਗਈ, ਜਦਕਿ ਕਰੀਬ 7 ਔਰਤਾਂ ਜ਼ਖ਼ਮੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿਖੇ ਲੈਂਟਰ ਪਾਉਣ ਦੀ ਸੇਵਾ ਚੱਲ ਰਹੀ ਸੀ, ਇਸ ਦੌਰਾਨ ਇਹ ਹਾਦਸਾ ਵਾਪਰਿਆ।
ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।
ਸੰਗਤਾਂ ਵੱਲੋਂ ਵਿਛੜੀਆਂ ਰੂਹਾਂ ਲਈ ਅਰਦਾਸ ਕੀਤੀ ਜਾ ਰਹੀ ਹੈ, ਜਦਕਿ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
