“Chenab River Water to Flow into Beas Through New Project”
“ਹੁਣ ਬਿਆਸ ‘ਚ ਰਲੇਗਾ ਚਿਨਾਬ ਦਰਿਆ ਦਾ ਪਾਣੀ !”

27 ਮਈ 2026, ਚੰਡੀਗੜ੍ਹ – ਕੇਂਦਰ ਸਰਕਾਰ ਵੱਲੋਂ 2620 ਕਰੋੜ ਰੁਪਏ ਦੇ ਵੱਡੇ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਤਹਿਤ ਚਿਨਾਬ-ਬਿਆਸ ਸੁਰੰਗ ਤਿਆਰ ਕੀਤੀ ਜਾਵੇਗੀ।
ਜਾਣਕਾਰੀ ਮੁਤਾਬਕ ਕਰੀਬ 8.7 ਕਿਲੋਮੀਟਰ ਲੰਬੀ ਚਿਨਾਬ-ਬਿਆਸ ਸੁਰੰਗ ਬਣਾਈ ਜਾਵੇਗੀ, ਜਿਸ ਰਾਹੀਂ ਚਿਨਾਬ ਦਰਿਆ ਦਾ ਪਾਣੀ ਬਿਆਸ ਨਾਲ ਜੋੜਿਆ ਜਾਵੇਗਾ।
R. P. Singh ਵੱਲੋਂ ਇਸ ਪ੍ਰਾਜੈਕਟ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਗਿਆ ਕਿ ਕੇਂਦਰ ਸਰਕਾਰ ਦਾ ਇਹ ਪ੍ਰਾਜੈਕਟ ਪੰਜਾਬ ਦੇ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।
ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ ਅਤੇ ਸਿੰਚਾਈ ਪ੍ਰਣਾਲੀ ਨੂੰ ਹੋਰ ਮਜ਼ਬੂਤੀ ਮਿਲੇਗੀ।
ਇਸ ਐਲਾਨ ਤੋਂ ਬਾਅਦ ਪੰਜਾਬ ਵਿੱਚ ਪਾਣੀ ਅਤੇ ਖੇਤੀਬਾੜੀ ਨਾਲ ਜੁੜੇ ਮੁੱਦਿਆਂ ‘ਤੇ ਇੱਕ ਵਾਰ ਫਿਰ ਚਰਚਾ ਤੇਜ਼ ਹੋ ਗਈ ਹੈ।
