Punjab Govt Imposes Strict Cap on Private School Fee Hikes
ਪ੍ਰਾਈਵੇਟ ਸਕੂਲਾਂ ਦੀਆਂ ਮਨਮਰਜ਼ੀਆਂ ‘ਤੇ ਮਾਨ ਸਰਕਾਰ ਨੇ ਕੱਸੀ ਲਗਾਮ

03 ਜੂਨ 2026, ਚੰਡੀਗੜ੍ਹ – ਅੰਮ੍ਰਿਤਸਰ ਦੀ ਇੱਕ ਵਿਦਿਆਰਥਣ ਨਾਲ ਜੁੜੇ ਮਾਮਲੇ ਤੋਂ ਬਾਅਦ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਸਬੰਧੀ ਸਖ਼ਤ ਫੈਸਲੇ ਲਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਹੁਣ ਨਿੱਜੀ ਸਕੂਲ ਸਾਲ ਵਿੱਚ ਵੱਧ ਤੋਂ ਵੱਧ 5 ਫੀਸਦੀ ਤੱਕ ਹੀ ਫੀਸ ਵਧਾ ਸਕਣਗੇ।
ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਹ ਫੈਸਲਾ ਸਾਰੀਆਂ ਲਾਜ਼ਮੀ ਫੀਸਾਂ ‘ਤੇ ਲਾਗੂ ਹੋਵੇਗਾ। ਇਸ ਨਾਲ ਮਾਪਿਆਂ ਨੂੰ ਵਾਧੂ ਆਰਥਿਕ ਬੋਝ ਤੋਂ ਰਾਹਤ ਮਿਲਣ ਦੀ ਉਮੀਦ ਹੈ।
ਇਸ ਦੇ ਨਾਲ ਹੀ ਜਿਨ੍ਹਾਂ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ 15 ਫੀਸਦੀ ਤੋਂ ਵੱਧ ਫੀਸ ਵਧਾਈ ਹੈ, ਉਨ੍ਹਾਂ ਨੂੰ ਵਾਧੂ ਵਸੂਲੀ ਗਈ ਰਕਮ ਵਾਪਸ ਕਰਨੀ ਪਵੇਗੀ। ਸਰਕਾਰ ਇਸ ਸਬੰਧੀ ਕਾਰਵਾਈ ਲਈ ਵਿਸਥਾਰਪੂਰਵਕ ਪ੍ਰਕਿਰਿਆ ਤਿਆਰ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਖੇਤਰ ਲਈ ਦੇਸ਼ ਦਾ ਸਭ ਤੋਂ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ। ਇਸ ਸਬੰਧੀ ਆਰਡੀਨੈਂਸ ਜਾਂ ਬਿੱਲ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ।
ਸਰਕਾਰ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਸਿੱਖਿਆ ਖੇਤਰ ਵਿੱਚ ਪਾਰਦਰਸ਼ਤਾ ਲਿਆਉਣਾ ਅਤੇ ਵਿਦਿਆਰਥੀਆਂ ਤੇ ਮਾਪਿਆਂ ਦੇ ਹਿੱਤਾਂ ਦੀ ਰੱਖਿਆ ਕਰਨਾ ਹੈ।
