FIR Copy Against Bikram Majithia and Others Made Public
ਬਿਕਰਮ ਮਜੀਠੀਆ ਖਿਲਾਫ਼ ਦਰਜ FIR ਦੀ ਕਾਪੀ ਆਈ ਸਾਹਮਣੇ

04 ਜੂਨ 2026, ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ FIR ਦੀ ਕਾਪੀ ਸਾਹਮਣੇ ਆ ਗਈ ਹੈ। ਅਦਾਲਤ ਦੇ ਹੁਕਮਾਂ ਤੋਂ ਬਾਅਦ ਇਹ ਕਾਪੀ ਕਾਨੂੰਨੀ ਟੀਮ ਨੂੰ ਮੁਹੱਈਆ ਕਰਵਾਈ ਗਈ ਹੈ।
ਜਾਣਕਾਰੀ ਅਨੁਸਾਰ FIR ਵਿੱਚ ਬਿਕਰਮ ਸਿੰਘ ਮਜੀਠੀਆ ਸਮੇਤ 5 ਵਿਅਕਤੀਆਂ ਦੇ ਨਾਮ ਦਰਜ ਹਨ। ਇਸ ਤੋਂ ਇਲਾਵਾ 50 ਤੋਂ ਵੱਧ ਅਣਪਛਾਤੇ ਵਿਅਕਤੀਆਂ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ।
FIR ਵਿੱਚ ਧਾਰਾ 132, 221, 304 ਅਤੇ 62 ਸਮੇਤ ਕਈ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਜੀਠੀਆ ਦੇ ਵਕੀਲ ਬਿਕਰਮਜੀਤ ਸਿੰਘ ਬਾਠ ਦਾ ਨਾਮ ਵੀ FIR ਵਿੱਚ ਸ਼ਾਮਲ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਮਾਮਲੇ ਦੀ ਜਾਂਚ ਜਾਰੀ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਅਦਾਲਤੀ ਪ੍ਰਕਿਰਿਆ ਅਨੁਸਾਰ ਕੀਤੀ ਜਾਵੇਗੀ। FIR ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਇਸ ਮਾਮਲੇ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।
