Ravneet Bittu Praises PM Modi While Sharing Meerut Metro Video
ਮੇਰਠ ਮੈਟਰੋ ਦੀ ਵੀਡੀਓ ਸਾਂਝੀ ਕਰਦਿਆਂ ਰਵਨੀਤ ਬਿੱਟੂ ਨੇ PM ਮੋਦੀ ਦੀ ਕੀਤੀ ਤਾਰੀਫ਼

05 ਜੂਨ 2026, ਨਵੀਂ ਦਿੱਲੀ – ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਮੇਰਠ ਮੈਟਰੋ ਦੀ ਇੱਕ ਵੀਡੀਓ ਸਾਂਝੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਵਿਕਾਸ ਯੋਜਨਾਵਾਂ ਦੀ ਸ਼ਲਾਘਾ ਕੀਤੀ ਹੈ।
ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਬਿੱਟੂ ਨੇ ਕਿਹਾ ਕਿ ਮੇਰਠ ਮੈਟਰੋ ਦੀ ਇਹ ਤਸਵੀਰ ਦੇਸ਼ ਵਿੱਚ ਹੋ ਰਹੇ ਵਿਕਾਸ ਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀ ਵਿਕਾਸ ਸੋਚ ਨੂੰ ਦਰਸਾਉਂਦਾ ਹੈ।
ਰਵਨੀਤ ਬਿੱਟੂ ਨੇ ਵਿਰੋਧੀ ਧਿਰ ‘ਤੇ ਵੀ ਤੰਜ ਕੱਸਦਿਆਂ ਕਿਹਾ, “ਉਧਰ ਵਿਰੋਧੀ ਧਿਰ ਵਾਲੇ ਤਾਂ ਇਸ ਨੂੰ ਏਆਈ ਦਾ ਕਮਾਲ ਹੀ ਨਾ ਦੱਸਣ।”
ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਵੱਡੇ ਪੱਧਰ ‘ਤੇ ਕੰਮ ਹੋ ਰਹੇ ਹਨ ਅਤੇ ਮੈਟਰੋ ਵਰਗੇ ਪ੍ਰਾਜੈਕਟ ਆਮ ਲੋਕਾਂ ਦੀ ਜ਼ਿੰਦਗੀ ਨੂੰ ਹੋਰ ਸੁਖਾਲਾ ਬਣਾ ਰਹੇ ਹਨ।
