“Akali Leader Jobanpreet Not Released Despite High Court Orders”
HC ਦੇ ਹੁਕਮਾਂ ਦੇ ਬਾਵਜੂਦ ਨਹੀਂ ਹੋ ਸਕੀ ਅਕਾਲੀ ਆਗੂ ਜੋਬਨਪ੍ਰੀਤ ਦੀ ਰਿਹਾਈ

05 ਜੂਨ 2026, ਚੰਡੀਗੜ੍ਹ – ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰਿਹਾਈ ਦੇ ਹੁਕਮ ਜਾਰੀ ਹੋਣ ਦੇ ਬਾਵਜੂਦ ਅਕਾਲੀ ਆਗੂ ਜੋਬਨਪ੍ਰੀਤ ਸਿੰਘ ਦੀ ਰਿਹਾਈ ਨਹੀਂ ਹੋ ਸਕੀ। ਇਸ ਤੋਂ ਬਾਅਦ ਪੀੜਤ ਪਰਿਵਾਰ ਨੇ ਮੁੜ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
ਪਰਿਵਾਰ ਵੱਲੋਂ Contempt of Court ਤਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਅਦਾਲਤੀ ਹੁਕਮਾਂ ਦੇ ਬਾਵਜੂਦ ਰਿਹਾਈ ਦੀ ਪ੍ਰਕਿਰਿਆ ਨੂੰ ਅਮਲ ਵਿੱਚ ਨਹੀਂ ਲਿਆਂਦਾ ਗਿਆ।
ਜਾਣਕਾਰੀ ਅਨੁਸਾਰ ਬੀਤੇ ਦਿਨ ਜੇਲ੍ਹ ਪ੍ਰਸ਼ਾਸਨ ਨੇ ਇਹ ਕਹਿ ਕੇ ਰਿਹਾਈ ਰੋਕ ਦਿੱਤੀ ਸੀ ਕਿ ਉਨ੍ਹਾਂ ਨੂੰ ਅਦਾਲਤੀ ਹੁਕਮਾਂ ਦੀ ਅਧਿਕਾਰਤ ਕਾਪੀ ਪ੍ਰਾਪਤ ਨਹੀਂ ਹੋਈ। ਇਸ ਕਾਰਨ ਜੋਬਨਪ੍ਰੀਤ ਸਿੰਘ ਜੇਲ੍ਹ ਤੋਂ ਬਾਹਰ ਨਹੀਂ ਆ ਸਕੇ।
ਹੁਣ ਪਰਿਵਾਰ ਨੇ ਅਦਾਲਤ ਕੋਲ ਮਾਮਲੇ ਵਿੱਚ ਦਖ਼ਲ ਦੀ ਮੰਗ ਕੀਤੀ ਹੈ। ਸੰਭਾਵਨਾ ਹੈ ਕਿ ਹਾਈਕੋਰਟ ਇਸ ਮਾਮਲੇ ਦੀ ਸੁਣਵਾਈ ਦੌਰਾਨ ਸਬੰਧਤ ਧਿਰਾਂ ਤੋਂ ਸਪੱਸ਼ਟੀਕਰਨ ਮੰਗ ਸਕਦੀ ਹੈ।
