“Baltej Singh Pannu Reacts on Sacrilege and Behbal Kalan Cases”
‘ਅਕਾਲੀ ਦਲ ਦੀ ਸਰਕਾਰ ਸਮੇਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ’

11 ਜੂਨ 2026, ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਦੇ ਬੁਲਾਰੇ ਬਲਤੇਜ ਸਿੰਘ ਪੰਨੂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਨੂੰ ਲੈ ਕੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਿਆ ਹੈ।
ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਵਾਪਰੀਆਂ ਸਨ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੇ ਗੁਨਾਹ ਕਬੂਲ ਕੀਤੇ ਸਨ।
ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਦੌਰਾਨ ਸਾਬਕਾ ਜਥੇਦਾਰ ਤੋਂ ਵੀ ਪੁੱਛਗਿੱਛ ਕੀਤੀ ਗਈ ਹੈ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ‘ਤੇ ਕਿਸੇ ਵੀ ਤਰ੍ਹਾਂ ਦਾ ਦਬਾਅ ਨਹੀਂ ਪਾਇਆ ਗਿਆ।
ਪੰਨੂ ਨੇ ਦਾਅਵਾ ਕੀਤਾ ਕਿ ਸਰਕਾਰ ਇਸ ਮਾਮਲੇ ਵਿੱਚ ਕਾਨੂੰਨੀ ਪ੍ਰਕਿਰਿਆ ਅਨੁਸਾਰ ਕੰਮ ਕਰ ਰਹੀ ਹੈ ਅਤੇ ਜਾਂਚ ਏਜੰਸੀਆਂ ਨੂੰ ਸੁਤੰਤਰ ਢੰਗ ਨਾਲ ਆਪਣਾ ਕੰਮ ਕਰਨ ਦਿੱਤਾ ਜਾ ਰਿਹਾ ਹੈ।
