“BJP Will Follow Akal Takht Directions, Says Kewal Singh Dhillon”
ਜਥੇਦਾਰ ਸਾਹਿਬ ਦੇ ਆਦੇਸ਼ ਤੋਂ ਬਾਅਦ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਢਿੱਲੋਂ ਦਾ ਵੱਡਾ ਬਿਆਨ

16 ਜੂਨ 2026, ਅੰਮ੍ਰਿਤਸਰ – ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ ਤੋਂ ਬਾਅਦ ਵੱਡਾ ਬਿਆਨ ਜਾਰੀ ਕੀਤਾ ਹੈ।
ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਦੇ ਆਦੇਸ਼ ਉੱਤੇ ਭਾਜਪਾ ਪਹਿਰਾ ਦੇਵੇਗੀ। ਭਗਵੰਤ ਮਾਨ ਜਦੋਂ ਤੱਕ ਮੁਆਫੀ ਨਹੀਂ ਮੰਗਦੇ, ਉਨ੍ਹਾਂ ਦਾ ਬਾਈਕਾਟ ਕੀਤਾ ਜਾਵੇਗਾ। ਭਾਜਪਾ ਦਾ ਕੋਈ ਵੀ ਕੇਂਦਰੀ ਮੰਤਰੀ ਮਾਨ ਨਾਲ ਮੁਲਾਕਾਤ ਜਾਂ ਗੱਲਬਾਤ ਨਹੀਂ ਕਰੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਸਿੱਖ IAS ਜਾਂ ਬਾਕੀ ਅਫਸਰ ਭਗਵੰਤ ਮਾਨ ਨਾਲ ਮੁਲਾਕਾਤ ਨਾ ਕਰੇ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲਿਆਂ ਅਤੇ ਪੰਥਕ ਭਾਵਨਾਵਾਂ ਦਾ ਸਤਿਕਾਰ ਕਰਨਾ ਹਰ ਸਿੱਖ ਦੀ ਜ਼ਿੰਮੇਵਾਰੀ ਹੈ। ਇਸ ਲਈ ਭਾਜਪਾ ਇਸ ਮਾਮਲੇ ਵਿੱਚ ਆਪਣਾ ਸਟੈਂਡ ਸਪੱਸ਼ਟ ਕਰ ਚੁੱਕੀ ਹੈ।
ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਚਰਚਾ ਹੋਰ ਤੇਜ਼ ਹੋ ਗਈ ਹੈ। ਉੱਧਰ, ਵੱਖ-ਵੱਖ ਸਿਆਸੀ ਧਿਰਾਂ ਵੱਲੋਂ ਵੀ ਇਸ ਮਾਮਲੇ ‘ਤੇ ਆਪਣੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ।
