Chandigarh Administration Declares Public Holiday on 18 June
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਭਲਕੇ (18 ਜੂਨ) ‘ਜਨਤਕ ਛੁੱਟੀ ਦਾ ਐਲਾਨ

ਚੰਡੀਗੜ੍ਹ, 17 ਜੂਨ 2026 – ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਭਲਕੇ 18 ਜੂਨ 2026 ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਵਿਭਾਗ ਵੱਲੋਂ ਅਧਿਕਾਰਿਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ 18 ਜੂਨ ਨੂੰ ਚੰਡੀਗੜ੍ਹ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਅਤੇ ਸਰਕਾਰੀ ਅਦਾਰਿਆਂ ਵਿੱਚ ਛੁੱਟੀ ਰਹੇਗੀ। ਇਸ ਦਿਨ ਸਰਕਾਰੀ ਕੰਮਕਾਜ ਬੰਦ ਰਹੇਗਾ ਅਤੇ ਆਮ ਲੋਕਾਂ ਨੂੰ ਸੇਵਾਵਾਂ ਅਗਲੇ ਕਾਰਜਕਾਰੀ ਦਿਨ ਮੁਹੱਈਆ ਕਰਵਾਈਆਂ ਜਾਣਗੀਆਂ।
ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖ ਧਰਮ ਦੇ ਪੰਜਵੇਂ ਪਾਤਸ਼ਾਹ ਹਨ, ਜਿਨ੍ਹਾਂ ਦੀ ਸ਼ਹਾਦਤ ਨੂੰ ਸਿੱਖ ਇਤਿਹਾਸ ਵਿੱਚ ਮਹਾਨ ਬਲਿਦਾਨ ਵਜੋਂ ਯਾਦ ਕੀਤਾ ਜਾਂਦਾ ਹੈ। ਹਰ ਸਾਲ ਉਨ੍ਹਾਂ ਦੇ ਸ਼ਹੀਦੀ ਗੁਰਪੁਰਬ ਮੌਕੇ ਦੇਸ਼ ਅਤੇ ਵਿਦੇਸ਼ ਵਿੱਚ ਵਿਸ਼ੇਸ਼ ਧਾਰਮਿਕ ਸਮਾਗਮ, ਕੀਰਤਨ ਦਰਬਾਰ ਅਤੇ ਛਬੀਲਾਂ ਲਗਾਈਆਂ ਜਾਂਦੀਆਂ ਹਨ।
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲਿਆ ਗਿਆ ਇਹ ਫ਼ੈਸਲਾ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਦੇ ਸਤਿਕਾਰ ਅਤੇ ਧਾਰਮਿਕ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਗਿਆ ਹੈ।
