‘Ban Hasn’t Stopped Anything’: Telegram CEO Criticises Restriction Over NEET Paper Leak
‘ਪਾਬੰਦੀ ਨਾਲ ਕੁੱਝ ਵੀ ਨਹੀਂ ਰੁਕਿਆ’: ਟੈਲੀਗ੍ਰਾਮ CEO ਨੇ NEET ਪੇਪਰ ਲੀਕ ਤੋਂ ਪਹਿਲਾਂ ਲੱਗੀ ਪਾਬੰਦੀ ਦੀ ਆਲੋਚਨਾ ਕੀਤੀ

ਨਵੀਂ ਦਿੱਲੀ, 17 ਜੂਨ 2026 – NEET UG 2026 ਦੀ ਮੁੜ ਪ੍ਰੀਖਿਆ ਤੋਂ ਪਹਿਲਾਂ Telegram ‘ਤੇ ਲਗਾਈ ਗਈ ਅਸਥਾਈ ਪਾਬੰਦੀ ਨੂੰ ਲੈ ਕੇ Telegram ਦੇ ਸੰਸਥਾਪਕ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਪਾਵੇਲ ਦੁਰੋਵ ਨੇ ਸਰਕਾਰੀ ਕਦਮ ਦੀ ਆਲੋਚਨਾ ਕੀਤੀ ਹੈ।
ਪਾਵੇਲ ਦੁਰੋਵ ਨੇ ਕਿਹਾ ਕਿ ਪਲੇਟਫਾਰਮ ‘ਤੇ ਪਾਬੰਦੀ ਲਗਾਉਣ ਨਾਲ ਉਹ ਲੋਕ ਨਹੀਂ ਰੁਕਦੇ ਜੋ ਗੈਰਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੁੰਦੇ ਹਨ, ਸਗੋਂ ਇਸ ਦਾ ਸਭ ਤੋਂ ਵੱਧ ਅਸਰ ਆਮ ਉਪਭੋਗਤਾਵਾਂ ‘ਤੇ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਾਬੰਦੀ ਲਗਾਉਣ ਦੀ ਬਜਾਏ ਅਸਲ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਇਸ ਮਾਮਲੇ ਸਬੰਧੀ ਨੈਸ਼ਨਲ ਟੈਸਟਿੰਗ ਏਜੰਸੀ (NTA) ਦੇ ਡਾਇਰੈਕਟਰ ਜਨਰਲ ਅਭਿਸ਼ੇਕ ਸਿੰਘ ਨੇ ਦੱਸਿਆ ਕਿ Telegram ‘ਤੇ ਕੁਝ ਧੋਖਾਧੜੀ ਕਰਨ ਵਾਲੇ ਲੋਕ ਵਿਦਿਆਰਥੀਆਂ ਤੋਂ 14 ਹਜ਼ਾਰ ਰੁਪਏ ਤੋਂ ਲੈ ਕੇ 10 ਲੱਖ ਰੁਪਏ ਤੱਕ ਦੀ ਮੰਗ ਕਰ ਰਹੇ ਸਨ। ਇਹ ਲੋਕ NEET ਮੁੜ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਮੁਹੱਈਆ ਕਰਵਾਉਣ ਦੇ ਝੂਠੇ ਦਾਅਵੇ ਕਰਕੇ ਵਿਦਿਆਰਥੀਆਂ ਨੂੰ ਗੁੰਮਰਾਹ ਕਰ ਰਹੇ ਸਨ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਅਤੇ ਵਿਦਿਆਰਥੀਆਂ ਨੂੰ ਠੱਗੀ ਤੋਂ ਬਚਾਉਣ ਲਈ ਇਹ ਕਦਮ ਚੁੱਕਿਆ ਗਿਆ ਸੀ। ਉੱਧਰ Telegram ਵੱਲੋਂ ਕਿਹਾ ਗਿਆ ਹੈ ਕਿ ਪਲੇਟਫਾਰਮ ਸੁਰੱਖਿਆ ਏਜੰਸੀਆਂ ਨਾਲ ਸਹਿਯੋਗ ਕਰਨ ਲਈ ਤਿਆਰ ਹੈ, ਪਰ ਪੂਰੇ ਪਲੇਟਫਾਰਮ ‘ਤੇ ਪਾਬੰਦੀ ਲਗਾਉਣਾ ਢੁੱਕਵਾਂ ਹੱਲ ਨਹੀਂ ਹੈ।
ਇਸ ਮਾਮਲੇ ਨੇ ਪ੍ਰੀਖਿਆ ਪ੍ਰਣਾਲੀ ਦੀ ਸੁਰੱਖਿਆ, ਆਨਲਾਈਨ ਪਲੇਟਫਾਰਮਾਂ ਦੀ ਜ਼ਿੰਮੇਵਾਰੀ ਅਤੇ ਡਿਜੀਟਲ ਅਧਿਕਾਰਾਂ ਨੂੰ ਲੈ ਕੇ ਨਵੀਂ ਚਰਚਾ ਛੇੜ ਦਿੱਤੀ ਹੈ।
