“Challan Filed in Case Over Alleged Offensive Post Against PM Modi”
PM ਨਰਿੰਦਰ ਮੋਦੀ ਖ਼ਿਲਾਫ਼ ਅਪਮਾਨਜਨਕ ਪੋਸਟ ਪਾਉਣ ਦਾ ਮਾਮਲਾ

ਚੰਡੀਗੜ੍ਹ, 24 ਜੂਨ 2026 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਕਥਿਤ ਅਪਮਾਨਜਨਕ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਨ ਦੇ ਮਾਮਲੇ ਵਿੱਚ ਇੱਕ ਅਹਿਮ ਕਾਨੂੰਨੀ ਕਾਰਵਾਈ ਹੋਈ ਹੈ। ਤੇਲੰਗਾਨਾ ਦੇ ਰਹਿਣ ਵਾਲੇ ਹਸਨ ਮੋਹੀਉਦੀਨ ਸਿੱਦੀਕੀ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਗਿਆ ਹੈ।
ਮਾਮਲੇ ਦੀ ਅਗਲੀ ਸੁਣਵਾਈ 26 ਜੂਨ 2026 ਨੂੰ ਨਿਰਧਾਰਤ ਕੀਤੀ ਗਈ ਹੈ। ਅਦਾਲਤ ਹੁਣ ਜਾਂਚ ਏਜੰਸੀਆਂ ਵੱਲੋਂ ਪੇਸ਼ ਕੀਤੇ ਗਏ ਦਸਤਾਵੇਜ਼ਾਂ ਅਤੇ ਸਬੂਤਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕਰੇਗੀ।
ਜਾਣਕਾਰੀ ਅਨੁਸਾਰ ਹਸਨ ਮੋਹੀਉਦੀਨ ਸਿੱਦੀਕੀ ਇਸ ਸਮੇਂ ਜੇਲ੍ਹ ਵਿੱਚ ਬੰਦ ਹੈ ਅਤੇ ਉਸ ਦੀਆਂ ਦੋ ਜ਼ਮਾਨਤ ਅਰਜ਼ੀਆਂ ਪਹਿਲਾਂ ਹੀ ਅਦਾਲਤ ਵੱਲੋਂ ਰੱਦ ਕੀਤੀਆਂ ਜਾ ਚੁੱਕੀਆਂ ਹਨ। ਇਹ ਮਾਮਲਾ ਚੰਡੀਗੜ੍ਹ ਦੇ ਸਾਬਕਾ ਕੌਂਸਲਰ ਸਤਿੰਦਰ ਦੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਸੀ।
ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਪੋਸਟ ਪ੍ਰਧਾਨ ਮੰਤਰੀ ਪ੍ਰਤੀ ਅਪਮਾਨਜਨਕ ਸੀ। ਇਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਸੀ।
ਹੁਣ ਚਲਾਨ ਪੇਸ਼ ਹੋਣ ਨਾਲ ਮਾਮਲਾ ਅਦਾਲਤੀ ਸੁਣਵਾਈ ਦੇ ਅਗਲੇ ਪੜਾਅ ਵਿੱਚ ਦਾਖਲ ਹੋ ਗਿਆ ਹੈ। 26 ਜੂਨ ਨੂੰ ਹੋਣ ਵਾਲੀ ਸੁਣਵਾਈ ‘ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
