Akali leader Bikram Singh Majithia gets bail
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਪੱਕੀ ਜ਼ਮਾਨਤ
Chandigarh, (ਆਵਾਜ਼ਿ ਕੌਮ ਬਿਊਰੋ)-ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਜਦੋਂ ਕਿ ਅਦਾਲਤ ਵਲੋਂ ਉਨ੍ਹਾਂ ਦੀ ਪੱਕੀ ਜ਼ਮਾਨਤ ਮਨਜ਼ੂਰ ਕਰ ਲਈ ਗਈ ਹੈ। ਇਸ ਦੇ ਨਾਲ ਹੀ ਅਕਾਲੀ ਆਗੂ ਜੋਧ ਸਿੰਘ ਸਮਰਾ ਤੇ ਜਤਿੰਦਰ ਸਿੰਘ ਹਮਜਾ ਨੂੰ ਵੀ ਜ਼ਮਾਨਤ ਮਿਲ ਗਈ ਹੈ। TV & Video Equipment ਮਜੀਠਾ ਪੁਲਿਸ ਥਾਣੇ ‘ਤੇ ਕਥਿਤ ਹਮਲੇ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਦੀ ਪੱਕੀ ਜ਼ਮਾਨਤ ਦੀ ਅਰਜ਼ੀ ‘ਤੇ ਅਦਾਲਤ ਨੇ ਸੁਣਵਾਈ ਕਰਦਿਆਂ ਫ਼ੈਸਲਾ ਸੁਣਾਇਆ ਹੈ। ਕੱਲ੍ਹ ਅਦਾਲਤ ਵਿੱਚ ਪੱਕੀ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਹੋਈ ਸੀ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਨੂੰ ਸੁਣਿਆ ਹੈ ਅਤੇ ਸ਼ਾਮ ਵੇਲੇ ਇਸ ਕੇਸ ਸਬੰਧੀ ਫ਼ੈਸਲੇ ਨੂੰ ਅੱਜ 4 ਜੁਲਾਈ ਲਈ ਰਾਖਵਾਂ ਰੱਖ ਲਿਆ ਸੀ। ਇਸ ਤੋਂ ਪਹਿਲਾਂ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਇਸ ਮਾਮਲੇ ਵਿੱਚ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ। ਹੁਣ ਅਦਾਲਤ ਵਿੱਚ ਪੱਕੀ ਜ਼ਮਾਨਤ ਵਾਸਤੇ ਅਰਜ਼ੀ ਦਾਇਰ ਕੀਤੀ ਗਈ ਸੀ।

