Heavy rains to occur in Punjab for 4 days, warning issued for 15 districts, people should be careful
ਪੰਜਾਬ ‘ਚ 4 ਦਿਨ ਪਵੇਗਾ ਭਾਰੀ ਮੀਂਹ, 15 ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ, ਸਾਵਧਾਨ ਰਹਿਣ ਲੋਕ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)- ਪੰਜਾਬ ‘ਚ ਆਉਣ ਵਾਲੇ 4 ਦਿਨਾਂ ਲਈ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਇਨ੍ਹਾਂ 4 ਦਿਨਾਂ ਦੌਰਾਨ ਮੌਸਮ ਵਿਭਾਗ ਵਲੋਂ ਸੂਬੇ ‘ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੇ ਨਾਲ-ਨਾਲ ਬੱਦਲ ਗਰਜਣ ਅਤੇ ਬਿਜਲੀ ਚਮਕਣ ਦਾ ਅਲਰਟ ਹੈ। ਮੌਸਮ ਵਿਭਾਗ ਮੁਤਾਬਕ 6 ਜੁਲਾਈ ਮਤਲਬ ਕਿ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਬੇਹੱਦ ਭਾਰੀ ਮੀਂਹ ਪੈਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ‘ਚ ਹਲਕੇ ਤੋਂ ਮੱਧਮ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। 7 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐੱਸ. ਏ. ਐੱਸ. ਨਗਰ (ਮੋਹਾਲੀ) ‘ਚ ਭਾਰੀ ਬਾਰਸ਼ ਦੇ ਨਾਲ ਬੱਦਲ ਗਰਜਣ ਅਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। 8 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐੱਸ. ਏ. ਐੱਸ. ਨਗਰ (ਮੋਹਾਲੀ) ‘ਚ ਭਾਰੀ ਬਾਰਸ਼ ਦੇ ਨਾਲ ਬੱਦਲ ਗਰਜਣ ਅਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ ‘ਚ ਹਲਕੀ ਤੋਂ ਮੱਧਮ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। 9 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐੱਸ. ਏ. ਐੱਸ. ਨਗਰ (ਮੋਹਾਲੀ) ‘ਚ ਭਾਰੀ ਬਾਰਸ਼ ਦੇ ਨਾਲ ਬੱਦਲ ਗਰਜਣ ਅਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਭਰ ‘ਚ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਨ੍ਹਾਂ ਤਾਰੀਖ਼ਾਂ ਦੌਰਾਨ ਲੋਕਾਂ ਨੂੰ ਬਿਨਾਂ ਲੋੜ ਤੋਂ ਸਫ਼ਰ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ ਅਤੇ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ ਕਿਉਂਕਿ ਭਾਰੀ ਮੀਂਹ ਅਤੇ ਹਨ੍ਹੇਰੀ ਦੌਰਾਨ ਸੜਕਾਂ ‘ਤੇ ਦਰੱਖਤ ਡਿੱਗ ਸਕਦੇ ਹਨ, ਜਿਸ ਕਾਰਨ ਨੁਕਸਾਨ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ।

