Hearing on Sanjeev Arora’s bail application postponed, High Court seeks report from ED
ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)- ਪੰਜਾਬ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਫ਼ਿਲਹਾਲ ਟਲ਼ ਗਈ ਹੈ। ਜਾਣਕਾਰੀ ਮੁਤਾਬਕ, ਹਾਈ ਕੋਰਟ ਨੇ ED ਤੋਂ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ ਤੇ ਉਸ ਤੋਂ ਬਾਅਦ ਹੀ ਜ਼ਮਾਨਤ ਅਰਜ਼ੀ ‘ਤੇ ਫ਼ੈਸਲਾ ਸੁਣਾਇਆ ਜਾਵੇਗਾ। ਰਿਪੋਰਟ ਮਿਲਣ ਤੋਂ ਬਾਅਦ ਹੀ ਕੋਰਟ ਫ਼ੈਸਲਾ ਲਵੇਗਾ ਕਿ ਮੰਤਰੀ ਸੰਜੀਵ ਅਰੋੜਾ ਨੂੰ ਜੇਲ੍ਹ ਵਿਚ ਰੱਖਣਾ ਹੈ ਜਾਂ ਫ਼ਿਰ ਜ਼ਮਾਨਤ ਦਿੱਤੀ ਜਾਵੇਗੀ। ਦੱਸ ਦਈਏ ਕਿ ED ਵੱਲੋਂ 9 ਮਈ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਚ ਛਾਪਾ ਮਾਰ ਕੇ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਇਸ ਵੇਲੇ ਉਹ ਗੁਰੂਗ੍ਰਾਮ ਦੀ ਜੇਲ੍ਹ ਵਿਚ ਬੰਦ ਹਨ। ਉਨ੍ਹਾ ਦੀ ਜ਼ਮਾਨਤ ਅਰਜ਼ੀ ਨੂੰ ਪਹਿਲਾਂ ਗੁਰੂਗ੍ਰਾਮ ਦੀ ਵਿਸ਼ੇਸ਼ ਕੋਰਟ ਨੇ ਖਾਰਿਜ ਕਰ ਦਿੱਤਾ ਸੀ।

