Cockroach Janata Party will march to Parliament on July 20, the first day of the monsoon session
ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਕਾਕਰੋਚ ਜਨਤਾ ਪਾਰਟੀ 20 ਜੁਲਾਈ ਨੂੰ ਸੰਸਦ ਤੱਕ ਕਰੇਗੀ ਮਾਰਚ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)-ਕਾਕਰੋਚ ਜਨਤਾ ਪਾਰਟੀ (ਕਾਜਪਾ) ਨੇ ਵੀਰਵਾਰ ਨੂੰ ਅਹਿਮ ਐਲਾਨ ਕੀਤਾ ਹੈ। ਪਾਰਟੀ ਨੇ ਕਿਹਾ ਕਿ ਉਹ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ 20 ਜੁਲਾਈ ਨੂੰ ਸੰਸਦ ਤੱਕ ਮਾਰਚ ਕਰੇਗੀ। ਪ੍ਰੀਖਿਆਵਾਂ ਵਿਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ’ਤੇ ਕਾਜਪਾ ਦਾ ਧਰਨਾ 20ਵੇਂ ਦਿਨ ਵਿਚ ਦਾਖਲ ਹੋ ਗਿਆ। ਕਾਜਪਾ ਨੇ ਇਕ ਬਿਆਨ ਵਿਚ ਕਿਹਾ ਕਿ ਮਾਰਚ ਜੰਤਰ-ਮੰਤਰ ਤੋਂ ਸ਼ੁਰੂ ਹੋਵੇਗਾ ਅਤੇ 28 ਜੂਨ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠੇ ਕਾਰਕੁੰਨ ਸੋਨਮ ਵਾਂਗਚੁਕ ਵੀ ਇਸ ਦੌਰਾਨ ਮੌਜੂਦ ਰਹਿਣਗੇ। ਪਾਰਟੀ ਨੇ ਦੇਸ਼ ਭਰ ਦੇ ਵਿਦਿਆਰਥੀਆਂ, ਮਾਪਿਆਂ ਅਤੇ ਨਾਗਰਿਕਾਂ ਨੂੰ ਇਸ ਮਾਰਚ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਇਹ ਮਾਰਚ ਪ੍ਰੀਖਿਆਵਾਂ ਵਿਚ ਕਥਿਤ ਬੇਨਿਯਮੀਆਂ ਕਾਰਨ ਖੁਦਕੁਸ਼ੀ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ, ਪਾਰਦਰਸ਼ੀ ਅਤੇ ਭਰੋਸੇਮੰਦ ਪ੍ਰੀਖਿਆ ਪ੍ਰਣਾਲੀ ਦੀ ਮੰਗ ਚੁੱਕਣ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ’ਤੇ ਅਸਤੀਫੇ ਦਾ ਦਬਾਅ ਬਣਾਉਣ ਲਈ ਕੱਢਿਆ ਜਾਵੇਗਾ।

