Andy Burnham could become Britain’s next Prime Minister
ਐਂਡੀ ਬਰਨਹਾਮ ਬਣ ਸਕਦੇ ਹਨ ਬਰਤਾਨੀਆ ਦੇ ਅਗਲੇ ਪ੍ਰਧਾਨ ਮੰਤਰੀ
ਲੰਡਨ, (ਆਵਾਜ਼ਿ ਕੌਮ ਬਿਊਰੋ)- ਬਰਤਾਨੀਆ ਦੀ ਲੇਬਰ ਪਾਰਟੀ ਵਿੱਚ ਅੱਗੇ ਦੀ ਅਗਵਾਈ ਨੂੰ ਲੈ ਕੇ ਚਰਚਾ ਜ਼ੋਰਾਂ ‘ਤੇ ਹੈ। ਪਾਰਟੀ ਦੇ ਸੀਨੀਅਰ ਆਗੂ ਐਂਡੀ ਬਰਨਹਾਮ ਦਾ ਨਾਂ ਅਗਲੇ ਪ੍ਰਧਾਨ ਮੰਤਰੀ ਦੇ ਸੰਭਾਵੀ ਚਿਹਰੇ ਵਜੋਂ ਲਿਆ ਜਾ ਰਿਹਾ ਹੈ। ਚਰਚਾ ਹੈ ਕਿ ਲੇਬਰ ਪਾਰਟੀ ਦੇ ਕਰੀਬ 322 ਸੰਸਦ ਮੈਂਬਰ ਉਨ੍ਹਾਂ ਦੇ ਹੱਕ ਵਿੱਚ ਖੜ੍ਹੇ ਹੋ ਸਕਦੇ ਹਨ, ਜਿਸ ਨਾਲ ਉਨ੍ਹਾਂ ਦੀ ਦਾਅਵੇਦਾਰੀ ਹੋਰ ਮਜ਼ਬੂਤ ਮੰਨੀ ਜਾ ਰਹੀ ਹੈ। ਹਾਲਾਂਕਿ, ਇਸ ਮਾਮਲੇ ‘ਤੇ ਲੇਬਰ ਪਾਰਟੀ ਵੱਲੋਂ ਅਜੇ ਤੱਕ ਕੋਈ ਸਰਕਾਰੀ ਐਲਾਨ ਨਹੀਂ ਕੀਤਾ ਗਿਆ। ਪਾਰਟੀ ਦੇ ਅੰਦਰ ਅਗਲੇ ਨੇਤ੍ਰਿਤਵ ਨੂੰ ਲੈ ਕੇ ਵਿਚਾਰ-ਵਟਾਂਦਰਾ ਜਾਰੀ ਹੈ ਅਤੇ ਅੰਤਿਮ ਫ਼ੈਸਲਾ ਪਾਰਟੀ ਦੀ ਨਿਯਮਤ ਪ੍ਰਕਿਰਿਆ ਅਨੁਸਾਰ ਹੀ ਲਿਆ ਜਾਵੇਗਾ। ਸਿਆਸੀ ਜਾਣਕਾਰਾਂ ਦਾ ਕਹਿਣਾ ਹੈ ਕਿ ਪਾਰਟੀ ਦੇ ਅੰਦਰ ਸਮੇਂ-ਸਮੇਂ ‘ਤੇ ਨਵੇਂ ਆਗੂ ਨੂੰ ਲੈ ਕੇ ਗੱਲਬਾਤ ਹੁੰਦੀ ਰਹਿੰਦੀ ਹੈ। ਜੇਕਰ ਐਂਡੀ ਬਰਨਹਾਮ ਨੂੰ ਵੱਡੀ ਗਿਣਤੀ ਵਿੱਚ ਸੰਸਦ ਮੈਂਬਰਾਂ ਦਾ ਸਮਰਥਨ ਮਿਲਦਾ ਹੈ ਤਾਂ ਉਹ ਲੇਬਰ ਪਾਰਟੀ ਦੀ ਅਗਵਾਈ ਲਈ ਮਜ਼ਬੂਤ ਦਾਅਵੇਦਾਰ ਬਣ ਸਕਦੇ ਹਨ। ਫਿਲਹਾਲ ਇਸ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਅਤੇ ਪਾਰਟੀ ਦੇ ਅਗਲੇ ਫ਼ੈਸਲੇ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

