Passing of Shiromani Akali Dal (Amritsar) Organizational Secretary Bhai Amrik Singh Nangal, Wave of Mourning in Party
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਥੇਬੰਦਕ ਸਕੱਤਰ ਭਾਈ ਅਮਰੀਕ ਸਿੰਘ ਨੰਗਲ ਦਾ ਦੇਹਾਂਤ, ਪਾਰਟੀ ਵਿੱਚ ਸੋਗ ਦੀ ਲਹਿਰ
ਚੰਡੀਗੜ੍ਹ, 13 ਜੁਲਾਈ 2026 – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਥੇਬੰਦਕ ਸਕੱਤਰ ਭਾਈ ਅਮਰੀਕ ਸਿੰਘ ਨੰਗਲ ਦੇ ਦੇਹਾਂਤ ਨਾਲ ਪਾਰਟੀ ਅਤੇ ਉਨ੍ਹਾਂ ਨੂੰ ਜਾਣਨ ਵਾਲਿਆਂ ਵਿੱਚ ਡੂੰਘੇ ਦੁੱਖ ਦੀ ਲਹਿਰ ਦੌੜ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਐਕਟਿੰਗ ਪ੍ਰਧਾਨ ਸ੍ਰ. ਇਮਾਨ ਸਿੰਘ ਮਾਨ ਨੇ ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

ਇਮਾਨ ਸਿੰਘ ਮਾਨ ਨੇ ਕਿਹਾ ਕਿ ਭਾਈ ਅਮਰੀਕ ਸਿੰਘ ਨੰਗਲ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਮਜ਼ਬੂਤੀ, ਸੰਗਠਨ ਦੇ ਵਿਸਥਾਰ ਅਤੇ ਪੰਥਕ ਵਿਚਾਰਧਾਰਾ ਦੇ ਪ੍ਰਚਾਰ-ਪ੍ਰਸਾਰ ਲਈ ਲੰਮੇ ਸਮੇਂ ਤੱਕ ਨਿਸ਼ਕਾਮ ਭਾਵਨਾ ਨਾਲ ਸੇਵਾਵਾਂ ਨਿਭਾਈਆਂ। ਉਨ੍ਹਾਂ ਦਾ ਵਿਛੋੜਾ ਪਾਰਟੀ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਉਨ੍ਹਾਂ ਕਿਹਾ ਕਿ ਸਮੂਹ ਪਾਰਟੀ ਆਗੂ, ਵਰਕਰ ਅਤੇ ਸਮਰਥਕ ਇਸ ਦੁੱਖ ਦੀ ਘੜੀ ਵਿੱਚ ਭਾਈ ਅਮਰੀਕ ਸਿੰਘ ਨੰਗਲ ਦੇ ਪਰਿਵਾਰ ਨਾਲ ਖੜ੍ਹੇ ਹਨ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਕ ਮੈਂਬਰਾਂ, ਸਾਕ-ਸੰਬੰਧੀਆਂ ਅਤੇ ਸਨੇਹੀਆਂ ਨੂੰ ਇਹ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਭਾਈ ਅਮਰੀਕ ਸਿੰਘ ਨੰਗਲ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੀਆਂ ਪੰਥਕ ਅਤੇ ਸੰਗਠਨਾਤਮਕ ਸੇਵਾਵਾਂ ਨੂੰ ਸਤਿਕਾਰ ਨਾਲ ਯਾਦ ਕੀਤਾ ਗਿਆ।
