“Police-Gangster Encounter in Tarn Taran; Accused Injured in Retaliatory Firing”
ਤਰਨਤਾਰਨ ਪੁਲਿਸ ਅਤੇ ਬਦਮਾਸ਼ ਵਿਚਕਾਰ ਹੋਈ ਮੁਠਭੇੜ
ਤਰਨਤਾਰਨ, 16 ਜੁਲਾਈ – ਤਰਨਤਾਰਨ ਪੁਲਿਸ ਅਤੇ ਇੱਕ ਕਥਿਤ ਬਦਮਾਸ਼ ਵਿਚਾਲੇ ਹੋਈ ਮੁਠਭੇੜ ਦੌਰਾਨ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਪੁਲਿਸ ਅਨੁਸਾਰ ਕਾਰਵਾਈ ਦੌਰਾਨ ਬਦਮਾਸ਼ ਨੇ ਪੁਲਿਸ ਟੀਮ ‘ਤੇ ਗੋਲੀਆਂ ਚਲਾਈਆਂ, ਜਿਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਕੀਤੀ ਗਈ ਫਾਇਰਿੰਗ ਦੌਰਾਨ ਉਸ ਦੀ ਲੱਤ ਵਿੱਚ ਗੋਲੀ ਲੱਗ ਗਈ।
ਜ਼ਖ਼ਮੀ ਬਦਮਾਸ਼ ਦੀ ਪਛਾਣ ਸਾਹਿਲ ਵਜੋਂ ਹੋਈ ਹੈ। ਗੋਲੀ ਲੱਗਣ ਤੋਂ ਬਾਅਦ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ।
ਮੌਕੇ ਦੀ ਤਲਾਸ਼ੀ ਦੌਰਾਨ ਪੁਲਿਸ ਨੇ 32 ਬੋਰ ਦਾ ਇੱਕ ਪਿਸਤੌਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਦੋਸ਼ੀ ਕਿਸੇ ਹੋਰ ਅਪਰਾਧਿਕ ਮਾਮਲੇ ਵਿੱਚ ਵੀ ਲੋੜੀਂਦਾ ਸੀ ਜਾਂ ਨਹੀਂ।

