‘It was just a trailer…’, CJP gives big warning to government over protests
‘ਇਹ ਸਿਰਫ਼ ਟ੍ਰੇਲਰ ਸੀ…’, CJP ਨੇ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ
New Delhi, (ਆਵਾਜ਼ਿ ਕੌਮ ਬਿਊਰੋ)-ਦਿੱਲੀ ਦੇ ਜੰਤਰ-ਮੰਤਰ ‘ਤੇ ਬੀਤੇ ਦਿਨਾਂ ਤੋਂ ਚੱਲ ਰਹੇ ਸੀਜੇਪੀ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਪਾਰਟੀ ਨੇ ਸਰਕਾਰ ਨੂੰ ਵੱਡੀ ਚੇਤਾਵਨੀ ਦਿੱਤੀ ਹੈ। ਸੀਜੇਪੀ ਦੇ ਰਾਸ਼ਟਰੀ ਬੁਲਾਰੇ ਆਸ਼ੂਤੋਸ਼ ਰੰਕਾ ਨੇ ਸਰਕਾਰ ਦੀ ਸਿੱਧੀ ਆਲੋਚਨਾ ਕਰਦੇ ਹੋਏ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਅਗਵਾਈ ਵਾਲੀ ਲੀਡਰਸ਼ਿਪ ਐਨਐਸਏ, ਯੂਏਪੀਏ ਵਰਗੀਆਂ ਸਖ਼ਤ ਧਾਰਾਵਾਂ ਜਾਂ ਐਫਆਈਆਰ ਦੀਆਂ ਧਮਕੀਆਂ ਤੋਂ ਡਰਨ ਵਾਲੀ ਨਹੀਂ ਹੈ। ਰੰਕਾ ਨੇ ਚੇਤਾਵਨੀ ਦਿੱਤੀ ਕਿ 20 ਜੁਲਾਈ ਨੂੰ ਦਿੱਲੀ ਦੀਆਂ ਸੜਕਾਂ ‘ਤੇ ਜੋ ਦੇਖਿਆ ਗਿਆ ਉਹ “ਸਿਰਫ਼ ਇੱਕ ਟ੍ਰੇਲਰ” ਸੀ। ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਸੁਣਦੀ, ਤਾਂ ਦੇਸ਼ ਦੇ ਨੌਜਵਾਨ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰ ਦੇਣਗੇ। ਸੀਜੇਪੀ ਦੇ ਬੁਲਾਰੇ ਨੇ ਕਿਹਾ, “ਸੁਤੰਤਰ ਭਾਰਤ ਦੇ ਇਤਿਹਾਸ ਵਿਚ ਇਹ ਸਭ ਤੋਂ ਵੱਡਾ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਹੈ। ਕਿਸੇ ਨੂੰ ਵੀ ਨੌਜਵਾਨਾਂ ਅਤੇ ਵਿਦਿਆਰਥੀਆਂ ਦੀ ਸ਼ਕਤੀ ਨੂੰ ਘੱਟ ਨਹੀਂ ਸਮਝਣਾ ਚਾਹੀਦਾ।” ਉਨ੍ਹਾਂ ਪੁਲਸ ‘ਤੇ ਵੀ ਸਵਾਲ ਉਠਾਉਂਦੇ ਹੋਏ ਕਿਹਾ ਕਿ ਇਹ ਵਿਰੋਧ ਪ੍ਰਦਰਸ਼ਨ 31 ਦਿਨਾਂ ਤੋਂ ਜਾਰੀ ਹੈ ਅਤੇ ਪੂਰੀ ਤਰ੍ਹਾਂ ਗੈਰ-ਹਿੰਸਕ ਰਿਹਾ ਹੈ। ਜਿੱਥੇ ਪੁਲਸ ਨੇ ਤਾਕਤ ਦੀ ਵਰਤੋਂ ਕੀਤੀ ਉੱਥੇ ਹਿੰਸਾ ਭੜਕ ਉੱਠੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਹ ਅੰਦੋਲਨ ਉਦੋਂ ਤੱਕ ਖਤਮ ਨਹੀਂ ਹੋਵੇਗਾ, ਜਦੋਂ ਤੱਕ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਨੌਜਵਾਨਾਂ ਅਤੇ ਵਿਦਿਆਰਥੀਆਂ ਵਿਰੁੱਧ ਦਰਜ ਕੀਤੀ ਗਈ ਐਫਆਈਆਰ ਵਾਪਸ ਨਹੀਂ ਲਈ ਜਾਂਦੀ। ਆਸ਼ੂਤੋਸ਼ ਰੰਕਾ ਨੇ ਕਿਹਾ ਕਿ ਦੇਸ਼ ਦੇ ਹੱਕਾਂ ਦੀ ਲੜਾਈ ਵਿੱਚ ਜੇਲ੍ਹ ਜਾਣਾ ਬਹੁਤ ਆਮ ਗੱਲ ਹੈ। ਉਨ੍ਹਾਂ ਭਾਜਪਾ ਸਮੇਤ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਸਮਰਥਕਾਂ ਨੂੰ ਪਾਰਟੀ ਰਾਜਨੀਤੀ ਤੋਂ ਉੱਪਰ ਉੱਠ ਕੇ ਨੌਜਵਾਨਾਂ ਦੇ ਇਸ ਮੁੱਦੇ ਦਾ ਸਮਰਥਨ ਕਰਨ ਦੀ ਅਪੀਲ ਕੀਤੀ।

