Horrific act of unemployed sons! They beat and killed their parents
ਬੇਰੁਜ਼ਗਾਰ ਪੁੱਤਾਂ ਦਾ ਖ਼ੌਫ਼ਨਾਕ ਕਾਰਾ ! ਕੁੱਟ-ਕੁੱਟ ਕਰ ਦਿੱਤਾ ਆਪਣੇ ਮਾਪਿਆਂ ਦਾ ਕਤਲ
ਗਾਜ਼ੀਆਬਾਦ (ਆਵਾਜ਼ਿ ਕੌਮ ਬਿਊਰੋ)-ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਦੇ ਕ੍ਰਾਸਿੰਗ ਰਿਪਬਲਿਕ ਖੇਤਰ ’ਚ ਸੋਮਵਾਰ ਰਾਤ ਪਰਿਵਾਰਕ ਵਿਵਾਦ ਤੋਂ ਬਾਅਦ 2 ਪੁੱਤਰਾਂ ’ਤੇ ਆਪਣੇ ਮਾਤਾ-ਪਿਤਾ ਦੀ ਕੁੱਟ-ਕੁੱਟ ਕੇ ਹੱਤਿਆ ਕਰਨ ਦਾ ਦੋਸ਼ ਲੱਗਾ ਹੈ। ਪੁਲਸ ਨੇ ਦੋਵੇਂ ਮੁਲਜ਼ਮਾਂ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਸ ਅਨੁਸਾਰ ਵੀਰ ਨਗਰ ’ਚ ਰਹਿਣ ਵਾਲੇ ਗੰਗਾਸ਼ਰਣ ਅਤੇ ਉਨ੍ਹਾਂ ਦੀ ਪਤਨੀ ਵਿਮਲੇਸ਼ ਦਾ ਸੋਮਵਾਰ ਰਾਤ ਪੁੱਤਰਾਂ ਦੀਪਕ ਤੇ ਲਲਿਤ ਨਾਲ ਵਿਵਾਦ ਹੋ ਗਿਆ ਸੀ। ਮੌਕੇ ’ਤੇ ਪੁੱਜੀ ਪੁਲਸ ਨੇ ਜ਼ਖਮੀ ਜੋੜੇ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਫੋਰੈਂਸਿਕ ਟੀਮ ਨੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਮੁਤਾਬਕ ਸ਼ੁਰੂਆਤੀ ਜਾਂਚ ’ਚ ਜਾਇਦਾਦ ਵਿਵਾਦ ਤੇ ਘਰੇਲੂ ਕਲੇਸ਼ ਦੀ ਗੱਲ ਸਾਹਮਣੇ ਆਈ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਦੋਵੇਂ ਪੁੱਤਰ ਬੇਰੁਜ਼ਗਾਰ ਸਨ ਅਤੇ ਮਾਤਾ-ਪਿਤਾ ਨਾਲ ਉਨ੍ਹਾਂ ਦਾ ਅਕਸਰ ਵਿਵਾਦ ਹੁੰਦਾ ਰਹਿੰਦਾ ਸੀ। ਪੁਲਸ ਨੇ ਕਿਹਾ ਕਿ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਸਪੱਸ਼ਟ ਹੋਵੇਗਾ। ਮਾਮਲੇ ਦੀ ਜਾਂਚ ਜਾਰੀ ਹੈ।

