Government’s big decision in paper leak case! NTA dismisses 47 officials from service
ਪੇਪਰ ਲੀਕ ਮਾਮਲੇ ‘ਚ ਸਰਕਾਰ ਦਾ ਵੱਡਾ ਫੈਸਲਾ ! NTA ਨੇ 47 ਅਧਿਕਾਰੀ ਕਰ ‘ਤੇ ਨੌਕਰੀ ਤੋਂ ਬਰਖਾਸਤ
New Delhi, (ਆਵਾਜ਼ਿ ਕੌਮ ਬਿਊਰੋ)-ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਸਿੱਖਿਆ ਪ੍ਰਣਾਲੀ ਅਤੇ ਪ੍ਰੀਖਿਆਵਾਂ ਵਿੱਚ ਵੱਡੇ ਸੁਧਾਰਾਂ ਵੱਲ ਇੱਕ ਵੱਡਾ ਕਦਮ ਚੁੱਕਿਆ ਹੈ। ਸਿੱਖਿਆ ਮੰਤਰਾਲੇ ਦੇ ਸੂਤਰਾਂ ਅਨੁਸਾਰ NTA ਨੇ 47 ਅਧਿਕਾਰੀਆਂ ਨੂੰ ਬਰਖਾਸਤ ਕਰ ਦਿੱਤਾ ਹੈ। ਇਨ੍ਹਾਂ ਵਿੱਚੋਂ ਕੁਝ ਅਧਿਕਾਰੀਆਂ ਵਿਰੁੱਧ ਕਾਨੂੰਨੀ ਅਤੇ ਅਪਰਾਧਿਕ ਕਾਰਵਾਈ ਵੀ ਕੀਤੀ ਜਾਵੇਗੀ। ਸੂਤਰਾਂ ਮੁਤਾਬਕ, ਬਰਖਾਸਤ ਕੀਤੇ ਗਏ 47 ਅਧਿਕਾਰੀਆਂ ਵਿੱਚੋਂ ਕੁਝ ਦੇ ਖ਼ਿਲਾਫ਼ ਕਾਨੂੰਨੀ ਅਤੇ ਅਪਰਾਧਿਕ ਮਾਮਲੇ ਵੀ ਦਰਜ ਕੀਤੇ ਜਾਣਗੇ। ਸਰਕਾਰ ਅਗਲੇ ਇੱਕ ਮਹੀਨੇ ਦੇ ਅੰਦਰ NTA ਦੇ ਪੂਰੇ ਪ੍ਰਸ਼ਾਸਨਿਕ ਢਾਂਚੇ ਦਾ ਪੁਨਰਗਠਨ (Restructuring) ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਦੇ ਨਾਲ ਹੀ ਏਜੰਸੀ ਦੀ ਆਊਟਸੋਰਸਿੰਗ ਵਿਵਸਥਾ ਦੀ ਵੀ ਸਮੀਖਿਆ ਕੀਤੀ ਜਾ ਰਹੀ ਹੈ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਪ੍ਰਕਾਰ ਦੀ ਲਾਪਰਵਾਹੀ ਦੀ ਗੁੰਜਾਇਸ਼ ਨਾ ਰਹੇ।

